ਕਣਕ ਦੀ ਖ਼ਰੀਦ ਸਬੰਧੀ ਡੀਸੀ ਦਫ਼ਤਰ ਅੱਗੇ ਧਰਨਾ ਅੱਜ
ਮੰਡੀਆਂ ਵਿੱਚ ਕਣਕ ਦੀ
Publish Date: Tue, 14 Apr 2026 06:37 PM (IST)
Updated Date: Wed, 15 Apr 2026 04:12 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮੰਡੀਆਂ ਵਿੱਚ ਕਣਕ ਦੀ ਖਰੀਦ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਝੁਨੀਰ ਦੇ ਪ੍ਰਧਾਨ ਕੁਲਦੀਪ ਸਿੰਘ ਚਚੌਹਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਕਹਿ ਰਹੇ ਸੀ ਕਿ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਕਣਕ ਆਉਣ ਸਾਰ ਕਿਸਾਨਾਂ ਦੀ ਫ਼ਸਲ ਖਰੀਦੀ ਜਾਵੇਗੀ ਤੇ ਨਾਲ ਦੀ ਨਾਲ ਰੁਪਏ ਖਾਤਿਆਂ ਵਿਚ ਪਾਏ ਜਾਣਗੇ। ਪਰ ਅਜੇ ਤੱਕ ਕੋਈ ਵੀ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋਈ ਹੈ। 14 ਅਪ੍ਰੈਲ ਹੋ ਚੁੱਕੀ ਹੈ। ਕਿਸਾਨਾਂ, ਮਜ਼ਦੂਰਾਂ ਨੂੰ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ। ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਰਲ ਮਿਲ ਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀਆਂ ਹਨ। ਇਸ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਨਸਾ ਵੱਲੋਂ 15 ਅਪ੍ਰੈਲ ਦਿਨ ਬੁੱਧਵਾਰ ਨੂੰ ਮਾਨਸਾ ਡੀਸੀ ਦਫ਼ਤਰ ਅੱਗੇ ਧਰਨਾ ਲਾਇਆ ਜਾਵੇਗਾ। ਕਣਕ ਦੀ ਖ਼ਰੀਦ ਨੂੰ ਸ਼ੁਰੂ ਕਰਵਾਉਣ ਲਈ ਤੇ ਬਲਾਕ ਝੁਨੀਰ ਦੇ ਪਿੰਡਾਂ ਦੇ ਵਿਚੋਂ ਸਾਰੇ ਪਿੰਡ ਵੱਡੀ ਗਿਣਤੀ ’ਚ ਇਸ ਧਰਨੇ ਵਿੱਚ ਸ਼ਾਮਲ ਹੋਣਗੇ।