ਮਾਨਸਾ: ਨਗਰ ਕੌਂਸਲ ਚੋਣਾਂ ਤੋਂ ਬਾਅਦ ਪੋਸਟਰ ਹਟਾਉਣ ਦੀ ਮੰਗ, ਫਾਊਂਡੇਸ਼ਨ ਨੇ ਉਮੀਦਵਾਰਾਂ ਨੂੰ ਕੀਤੀ ਅਪੀਲ
ਵਾਰਡ ਹਿਊਮਨ ਰਾਈਟਸ ਫਾਊਂਡੇਸ਼ਨ ਮਾਨਸਾ ਨੇ ਸਮੂਹ ਉਮੀਦਵਾਰਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਯੋਗਦਾਨ ਪਾਉਣ। ਫਾਊਂਡੇਸ਼ਨ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਦੇ ਇਲਾਕੇ ਨੂੰ ਸਾਫ਼ ਰੱਖਣ ਲਈ ਸਹਿਯੋਗ ਦੇਣ।
Publish Date: Wed, 27 May 2026 03:23 PM (IST)
Updated Date: Wed, 27 May 2026 04:27 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਵਾਰਡ ਹਿਊਮਨ ਰਾਈਟਸ ਫਾਊਂਡੇਸ਼ਨ ਮਾਨਸਾ ਵੱਲੋਂ ਸ਼ਹਿਰ ਦੇ ਐਮਸੀ ਚੋਣਾਂ ਵਿੱਚ ਖੜ੍ਹੇ ਹੋਏ ਸਮੂਹ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਚੋਣ ਪ੍ਰਚਾਰ ਦੌਰਾਨ ਸ਼ਹਿਰ ਵਿੱਚ ਲਗਾਏ ਗਏ ਬੈਨਰ, ਪੋਸਟਰ ਅਤੇ ਹੋਰ ਪ੍ਰਚਾਰ ਸਮੱਗਰੀ ਨੂੰ ਆਪਣੇ ਪੱਧਰ ‘ਤੇ ਜਲਦ ਤੋਂ ਜਲਦ ਹਟਾਇਆ ਜਾਵੇ।
ਫਾਊਂਡੇਸ਼ਨ ਦੇ ਪ੍ਰਧਾਨ ਐਡਵੋਕੇਟ ਰੋਹਿਤ ਭੰਮਾ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣਾ ਹਰ ਉਮੀਦਵਾਰ ਅਤੇ ਜਾਗਰੂਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸੜਕਾਂ, ਚੌਰਾਹਿਆਂ ਅਤੇ ਸਰਕਾਰੀ ਥਾਵਾਂ ‘ਤੇ ਲੱਗੇ ਪੋਸਟਰ ਅਤੇ ਬੈਨਰ ਨਾ ਸਿਰਫ਼ ਗੰਦਗੀ ਫੈਲਾਉਂਦੇ ਹਨ, ਸਗੋਂ ਸ਼ਹਿਰ ਦੀ ਸੁੰਦਰਤਾ ਨੂੰ ਵੀ ਪ੍ਰਭਾਵਿਤ ਕਰਦੇ ਹਨ।
ਵਾਰਡ ਹਿਊਮਨ ਰਾਈਟਸ ਫਾਊਂਡੇਸ਼ਨ ਮਾਨਸਾ ਨੇ ਸਮੂਹ ਉਮੀਦਵਾਰਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਯੋਗਦਾਨ ਪਾਉਣ। ਫਾਊਂਡੇਸ਼ਨ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਦੇ ਇਲਾਕੇ ਨੂੰ ਸਾਫ਼ ਰੱਖਣ ਲਈ ਸਹਿਯੋਗ ਦੇਣ।
ਇਸ ਮੌਕੇ ਤੇ ਸੰਸਥਾ ਦੇ ਚੇਅਰਮੈਨ ਸੂਰਜ ਕੁਮਾਰ ਛਾਬੜਾ, ਪ੍ਰਧਾਨ ਰੋਹਿਤ ਭੰਮਾ, ਸੈਕਰੇਟਰੀ ਅੰਮ੍ਰਿਤ ਗੋਇਲ , ਟਰੈਜ਼ਰਰ ਨੀਰਜ ਬਾਂਸਲ, ਸਟੇਟ ਕਨਵੀਨਰ ਰਜਿੰਦਰ ਕੁਮਾਰ ਗਰਗ ਅਤੇ ਸੰਸਥਾ ਦੇ ਹੋਰ ਅਹੁਦੇਦਾਰ ਵਾ ਮੈਂਬਰਜ਼ ਹਾਜ਼ਰ ਸਨ।