ਮਾਨਸਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ ਰੋਸ ਮੁਜ਼ਾਹਰਾ
ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ
Publish Date: Wed, 20 May 2026 05:55 PM (IST)
Updated Date: Thu, 21 May 2026 04:04 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟਸ ਐਂਡ ਡਰੱਗਿਸਟਸ (ਏਆਈਓਸੀਡੀ) ਦੇ ਸੱਦੇ 'ਤੇ ਅੱਜ ਮਾਨਸਾ ਜ਼ਿਲ੍ਹੇ ਭਰ ਦੀਆਂ ਸਾਰੀਆਂ ਦਵਾਈਆਂ ਦੀਆਂ ਦੁਕਾਨਾਂ ਮੁਕੰਮਲ ਬੰਦ ਕੀਤੀਆਂ। ਇਸ ਦੌਰਾਨ ਜ਼ਿਲ੍ਹੇ ਪ੍ਰਧਾਨ ਅਜੇ ਬਾਂਸਲ ਦੀ ਅਗਵਾਈ ’ਚ ਭਾਰਤ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕਾਰੋਬਾਰ ਲਗਾਤਾਰ ਠੱਪ ਹੁੰਦਾ ਜਾ ਰਿਹਾ ਹੈ ਅਤੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਆਪਣੀਆਂ ਮੰਗਾਂ ਬਾਰੇ ਕਿਹਾ ਕਿ ਆਨਲਾਈਨ ਫਾਰਮੇਸੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜੀਐਸਆਰ 817(ਈ) ਅਤੇ ਜੀਐਸਆਰ 220 (ਈ) ਨੋਟੀਫਿਕੇਸ਼ਨ ਤੁਰੰਤ ਵਾਪਸ ਲਏ ਜਾਣ, ਪ੍ਰੀਡੇਟਰੀ ਪ੍ਰਾਈਸਿੰਗ ਅਤੇ ਭਾਰੀ ਡਿਸਕਾਊਂਟ 'ਤੇ ਰੋਕ ਲਗਾਈ ਜਾਵੇ। ਇਹ ਮੰਗਾਂ ਨੂੰ ਮੰਨਵਾਉਣ ਲਈ ਹੀ ਅੱਜ ਬਾਜ਼ਾਰ ਬੰਦ ਕੀਤਾ। ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਨਾਲ ਧਿਆਨ ਦਿੱਤਾ ਜਾਵੇ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਨੂੰ ਇਹ ਸੰਘਰਸ਼ ਲੰਬੇ ਸਮੇਂ ਤੱਕ ਅਣਮਿੱਥੇ ਸਮੇਂ ਲਈ ਜਾਰੀ ਰੱਖਣਾ ਪਵੇਗਾ।ਕੈਮਿਸਟਾਂ ਦੇ ਹਿੱਤਾਂ 'ਤੇ ਜਦੋਂ ਵੀ ਕੋਈ ਆਂਚ ਆਵੇਗੀ, ਆਲ ਇੰਡੀਆ ਆਰਗੇਨਾਈਜ਼ੇਸ਼ਨ ਹਰ ਪੱਧਰ 'ਤੇ ਇਸਦਾ ਪੁਰਜ਼ੋਰ ਵਿਰੋਧ ਕਰੇਗੀ। ਉਨ੍ਹਾਂ ਕੈਮਿਸਟਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਹ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਬਾਂਸਲ, ਜ਼ਿਲ੍ਹਾ ਜਨਰਲ ਸਕੱਤਰ ਸੰਜੀਵ ਕੁਮਾਰ, ਚੇਅਰਮੈਨ ਭਰਪੂਰ ਸਿੰਘ, ਕੈਸ਼ੀਅਰ ਭੁਪਿੰਦਰ ਜੋਗਾ, ਕਾਰਜਕਾਰੀ ਪ੍ਰਧਾਨ ਪੁਨੀਤ ਸਿੰਗਲਾ, ਰਜਿੰਦਰ ਸਿੰਗਲਾ ਸਮੇਤ ਸਮੂਹ ਕੈਮਿਸਟ ਹਾਜ਼ਿਰ ਹੋਏ।