ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਖ਼ਿਲਾਫ਼ ਕੇਸ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ
Publish Date: Thu, 14 May 2026 05:00 PM (IST)
Updated Date: Thu, 14 May 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਥਾਣਾ ਭੀਖੀ ਪੁਲਿਸ ਨੇ ਦੋ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਸਤਗੁਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਜਦੋਂ ਸੰਦੀਪ ਸਿੰਘ ਵਾਸੀ ਵਾਰਡ ਨੰਬਰ 13 ਭੀਖੀ ਅਤੇ ਯਾਦਵਿੰਦਰ ਸਿੰਘ ਵਾਸੀ ਖੀਵਾ ਖੁਰਦ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਇਹ ਪਾਜ਼ੇਟਿਵ ਆਇਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋਵੇਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।