44 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਦੋ ਕਾਬੂ
44 ਨਸ਼ੀਲੀਆਂ ਗੋਲੀਆਂ
Publish Date: Mon, 11 May 2026 05:02 PM (IST)
Updated Date: Tue, 12 May 2026 04:04 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : 44 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਦੋ ਜਣਿਆਂ ਨੂੰ ਮਾਨਸਾ ਪੁਲਿਸ ਨੇ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਦੋ ਵੱਥ-ਵੱਖ ਥਾਣਿਆਂ ’ਚ ਮਾਮਲਾ ਦਰਜ ਕਰ ਲਿਆ ਹੈ। ਥਾਣਾ ਝੁਨੀਰ ਦੇ ਜਾਂਚ ਅਧਿਕਾਰੀ ਐਚਸੀ ਗਗਨਦੀਪ ਸਿੰਘ ਨੇ ਦੱਸਿਆ ਕਿ ਸਤਗੁਰ ਸਿੰਘ ਵਾਸੀ ਭਲਾਈਕੇ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਮਾਮਲੇ ‘ਚ ਮੁਲਜ਼ਮ ਸਤਗੁਰ ਸਿੰਘ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਇਲਾਵਾ ਥਾਣਾ ਸਦਰ ਮਾਨਸਾ ਪੁਲਿਸ ਨੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐਸਆਈ ਦਲੇਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਰਾਜਦੀਪ ਸਿੰਘ ਵਾਸੀ ਭੰਮੇ ਖੁਰਦ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਦੌਰਾਨ 24 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।