ਡਾਇਟ ਵਿਖੇ ਵਿਸ਼ਵ ਮਾਂ ਦਿਵਸ ਮਨਾਇਆ
ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ
Publish Date: Sun, 17 May 2026 06:16 PM (IST)
Updated Date: Mon, 18 May 2026 04:15 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੀਰੋਂ ਖੁਰਦ ; ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ (ਮਾਨਸਾ) ਵਿਖੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ ਦੀ ਅਗਵਾਈ ਵਿੱਚ 'ਵਿਸ਼ਵ ਮਾਂ ਦਿਵਸ' ਮਨਾਇਆ ਗਿਆ। ਪ੍ਰੋਗਰਾਮ ਦੇ ਇੰਚਾਰਜ ਲੈਕਚਰਾਰ ਸਰੋਜ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਸ ਦਿਵਸ ਉੱਪਰ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਵਿੱਚ ਸਿਖਿਆਰਥੀਆਂ ਨੇ ਹਿੱਸਾ ਲਿਆ, ਜਿਹਨਾਂ ਵਿੱਚੋਂ ਜਸਪ੍ਰੀਤ ਕੌਰ ਸੁੰਦਰ ਗ੍ਰੀਟਿੰਗ ਬਣਾਉਣ, ਅੱਕੀ ਕੌਰ ਸਲੋਗਨ ਰਾਈਟਿੰਗ ਅਤੇ ਕਿਰਨਦੀਪ ਕੌਰ, ਪ੍ਰਭਜੋਤ ਕੌਰ ਜਸਪ੍ਰੀਤ ਕੌਰ ਅਤੇ ਰਜਨੀ ਗੁਪਤਾ ਨੇ ਪੇਂਟਿੰਗ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅੰਗਰੇਜ਼ ਸਿੰਘ ਵਿਰਕ, ਲੈਕਚਰਾਰ ਬਲਵਿੰਦਰ ਸਿੰਘ ਬਾਘਾ, ਪਰਸ਼ੋਤਮ ਸਿੰਘ, ਲੈਕਚਰਾਰ ਨਵਦੀਪ ਕੌਰ, ਬਲਦੇਵ ਪ੍ਰਕਾਸ਼ ਸਿੰਗਲਾ, ਸਤਨਾਮ ਸਿੰਘ, ਜਸਪਾਲ ਕੌਰ, ਹਰਵਿੰਦਰ ਕੌਰ ਅਤੇ ਮਗਿੰਦਰਜੀਤ ਸਿੰਘ ਹਾਜਰ ਸਨ ।