ਸੰਘਰਸ਼ ਸੱਥਾਂ ਤੋਂ ਸ਼ੁਰੂ ਹੋ ਕੇ ਮੁੱਖ ਮੰਤਰੀ ਦੇ ਮਹਿਲਾਂ ਤਕ ਪਹੁੰਚੇਗਾ
ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਨੂੰ ਬਦਲਣ ਲਈ ਈਟੀਟੀ ਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਮਾਰਕਿਟ ਕਮੇਟੀ ਵਿਖੇ ਅਕਾਸ਼ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੰਕਰ ਕੁਮਾਰ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਹਿਲੀ ਦਸੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਪੂਤਲੇ ਸਾੜੇ ਜਾਣਗੇ। ਇਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਕਿੳਂੁਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋ ਈਟੀਟੀ ਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸ਼ਾਤਮਈ ਸੰਘਰਸ਼ ਨੂੰ ਪੁਲਿਸ ਦੀਆਂ ਡਾਂਗਾ, ਪਾਣੀ ਦੀਆਂ ਬੁਛਾਰਾ ਤੇ ਗੈਸ ਦੇ ਗੋਲਿਆਂ ਨਾਲ ਦਬਾਉਣ ਦੀਆਂ ਅਸੰਭਵ ਕੋਸ਼ਿਸ਼ਾਂ ਕਰ ਰਹੀ ਹੈ, ਕਿਉਂਕਿ ਇਸ ਸੰਘਰਸ਼ ਵਿਚ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਤੇ ਮਾਪਿਆਂ ਵੱਲੋਂ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।
Publish Date: Sun, 01 Dec 2019 03:55 PM (IST)
Updated Date: Sun, 01 Dec 2019 03:55 PM (IST)

ਤਰਸੇਮ ਸ਼ਰਮਾ, ਬਰੇਟਾ : ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਨੂੰ ਬਦਲਣ ਲਈ ਈਟੀਟੀ ਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਮਾਰਕਿਟ ਕਮੇਟੀ ਵਿਖੇ ਅਕਾਸ਼ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੰਕਰ ਕੁਮਾਰ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਹਿਲੀ ਦਸੰਬਰ ਨੂੰ ਜ਼ਿਲ੍ਹਾ ਪੱਧਰ ਤੇ ਪੰਜਾਬ ਸਰਕਾਰ ਦੇ ਪੂਤਲੇ ਸਾੜੇ ਜਾਣਗੇ। ਇਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਕਿੳਂੁਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋ ਈਟੀਟੀ ਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸ਼ਾਤਮਈ ਸੰਘਰਸ਼ ਨੂੰ ਪੁਲਿਸ ਦੀਆਂ ਡਾਂਗਾ, ਪਾਣੀ ਦੀਆਂ ਬੁਛਾਰਾ ਤੇ ਗੈਸ ਦੇ ਗੋਲਿਆਂ ਨਾਲ ਦਬਾਉਣ ਦੀਆਂ ਅਸੰਭਵ ਕੋਸ਼ਿਸ਼ਾਂ ਕਰ ਰਹੀ ਹੈ, ਕਿਉਂਕਿ ਇਸ ਸੰਘਰਸ਼ ਵਿਚ ਪੰਜਾਬ ਦੀਆਂ ਜਨਤਕ ਜਥੇਬੰਦੀਆਂ ਤੇ ਮਾਪਿਆਂ ਵੱਲੋਂ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੀਟਿੰਗ ਨੂੰ ਪਵਨ ਕੁਮਾਰ, ਕੇਸ਼ਵ ਕੁਮਾਰ, ਭੁਪਿੰਦਰ ਸਿੰਘ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਪੰਜਾਬ ਜਨਤਕ ਆਗੂ ਦਸੌਂਦਾ ਸਿੰਘ ਬਹਾਦਰਪੁਰ, ਧਰਮ ਸਿੰਘ ਖੁਡਾਲ, ਭੋਲਾ ਸਿੰਘ ਬਹਾਦਰਪੁਰ, ਮੇਜਰ ਸਿੰਘ ਕੈਂਥ, ਆਸ਼ਾ ਸਿੰਘ, ਜਸਵੰਤ ਸਿੰਘ, ਸੰਨੀ ਕੁਮਾਰ, ਕਮਲਪ੍ਰਰੀਤ ਕੌਰ ਸੰਬੋਧਨ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਈਟੀਟੀ ਤੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਲਈ ਨਵੀਆਂ ਸ਼ਰਤਾਂ ਰੱਦ ਨਾ ਕੀਤੀਆਂ ਤਾਂ ਇਹ ਸੰਘਰਸ਼ ਪਿੰਡਾਂ ਦੀਆਂ ਸੱਥਾਂ ਤੋ ਸ਼ੁਰੂ ਹੋ ਕੇ ਮੁੱਖ ਮੰਤਰੀ ਦੇ ਮਹਿਲਾਂ ਤਕ ਪਹੁੰਚੇਗਾ। 1 ਦਸੰਬਰ ਨੂੰ ਬਰੇਟਾ ਵਿਖੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦਾ ਪੂਤਲਾ ਸਾੜਿਆ ਜਾਵੇਗਾ।