ਹੈਰੋਇਨ ਸਮੇਤ ਵੱਖ-ਵੱਖ ਥਾਵਾਂ ਤੋਂ ਦੋ ਕਾਬੂ
ਹੈਰੋਇਨ ਸਮੇਤ ਅਲੱਗ ਹੈਰੋਇਨ ਸਮੇਤ ਅਲੱਗ
Publish Date: Tue, 12 May 2026 06:18 PM (IST)
Updated Date: Wed, 13 May 2026 04:07 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਹੈਰੋਇਨ ਸਮੇਤ ਅਲੱਗ ਅਲੱਗ ਜਗ੍ਹਾ ਤੋਂ ਮਾਨਸਾ ਪੁਲਿਸ ਨੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਬੋਹਾ ਦੇ ਜਾਂਚ ਅਧਿਕਾਰੀ ਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ 10 ਗ੍ਰਾਮ ਹੈਰੋਇਨ ਸਮੇਤ ਗੁਰਪ੍ਰੀਤ ਸਿੰਘ ਉਰਫ਼ ਪੀਤੀ ਵਾਸੀ ਨੇੜੇ ਨਿੰਮ ਵਾਲੀ ਗਲੀ ਧਰਮਸ਼ਾਲਾ ਜਵਾਹਰਕੇ ਮਾਨਸਾ ਤੇ ਪ੍ਰਿੰਸ ਕੁਮਾਰ ਵਾਸੀ ਰੁਲਦੂ ਪ੍ਰਧਾਨ ਵਾਲੀ ਗਲੀ ਵਾਰਡ-11 ਮਾਨਸਾ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਦੇ ਇਲਾਵਾ ਥਾਣਾ ਸਿਟੀ 2 ਦੇ ਜਾਂਚ ਅਧਿਕਾਰੀ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਭੱਠਾ ਬਸਤੀ ਮਾਨਸਾ ’ਚੋਂ ਨਵਪ੍ਰੀਤ ਸਿੰਘ ਵਾਸੀ ਵਾਰਡ-6, ਗਲੀ ਨੰਬਰ. 13 ਮਾਨਸਾ ਅਤੇ ਅਭਿਸ਼ੇਕ ਕੁਮਾਰ ਵਾਸੀ ਵਾਰਡ ਨੰਬਰ. 14 ਮਾਨਸਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਨਾਂ ਨਵਪ੍ਰੀਤ ਸਿੰਘ ਅਤੇ ਅਭਿਸ਼ੇਕ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
-ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ
ਥਾਣਾ ਭੀਖੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐਸਆਈ ਪਰਵਿੰਦਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਭੀਖੀ ਤੋਂ ਸੰਦੀਪ ਸਿੰਘ ਵਾਸੀ ਕੋਟ ਦੁੱਨਾ ਹਾਲ ਮੱਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਸੰਦੀਪ ਸਿੰਘ ਖਿ਼ਲਾਫ਼ ਕੇਸ ਦਰਜ ਕਰ ਲਿਆ ਹੈ।