ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ
ਇਲਾਕੇ ਵਿੱਚ ਪੈ ਰਹੀ
Publish Date: Thu, 14 May 2026 07:00 PM (IST)
Updated Date: Thu, 14 May 2026 07:03 PM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਇਲਾਕੇ ਵਿੱਚ ਪੈ ਰਹੀ ਭਿਆਨਕ ਗਰਮੀ ਕਾਰਨ ਆਮ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਤਾਪਮਾਨ ਵਿੱਚ ਲਗਾਤਾਰ ਵਾਧੇ ਦੇ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਪਹਿਰ ਵੇਲੇ ਸੜਕਾਂ ਸੁੰਨੀਆਂ ਦਿਖਾਈ ਦਿੰਦੀਆਂ ਹਨ ਅਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਡਾਕਟਰਾਂ ਵੱਲੋਂ ਖ਼ਾਸ ਕਰ ਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਦੁਪਹਿਰ ਸਮੇਂ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। ਗਰਮੀ ਤੋਂ ਰਾਹਤ ਲਈ ਜੂਸ ਅਤੇ ਆਈਸਕ੍ਰੀਮ ਦੀਆਂ ਰੇਹੜੀਆਂ ‘ਤੇ ਲੋਕ ਖੜ੍ਹੇ ਦਿਖਾਈ ਦਿੰਦੇ ਹਨ। ਘਰਾਂ ਤੋਂ ਬਾਹਰ ਨਿਕਲਣ ਵਾਲੇ ਜ਼ਿਆਦਾਤਰ ਲੋਕ ਆਪਣੇ ਸਰੀਰ ਨੂੰ ਕੱਪੜਿਆਂ ਨਾਲ ਢੱਕ ਕੇ ਚੱਲ ਰਹੇ ਹਨ। ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਗਰਮੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਆਮ ਲੋਕ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਵੀ ਪੱਖਿਆਂ ਅਤੇ ਕੂਲਰਾਂ ਦੀ ਮਦਦ ਨਾਲ ਹੀ ਗਰਮੀ ਤੋਂ ਬਚਾਅ ਕੀਤਾ ਜਾ ਰਿਹਾ ਹੈ। ਆਪਣੇ ਕੰਮ ਧੰਦੇ ਲਈ ਬਾਹਰ ਜਾਣ ਵਾਲੇ ਲੋਕ ਵੀ ਸਰੀਰ ਨੂੰ ਪੂਰੀ ਤਰ੍ਹਾਂ ਕੱਪੜਿਆਂ ਨਾਲ ਢੱਕ ਕੇ ਨਿਕਲ ਰਹੇ ਹਨ। ਦੁਪਹਿਰ ਸਮੇਂ ਰਿਕਸ਼ਾ ਚਾਲਕ ਅਤੇ ਮਜ਼ਦੂਰ ਵੀ ਛਾਂ ਦਾ ਸਹਾਰਾ ਲੈਂਦੇ ਹੋਏ ਦਿਖਾਈ ਦਿੰਦੇ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਹੋਰ ਵੀ ਮੁਸ਼ਕਲਾਂ ਵੱਧ ਸਕਦੀਆਂ ਹਨ।