Mansa News : CM ਭਗਵੰਤ ਮਾਨ ਨੂੰ ਅਦਾਲਤ ਵਲੋਂ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ
ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ 1 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਮੌਕੇ ਉਨ੍ਹਾਂ ਦੀ ਵੀਡੀਓ ਕਾਨਫ਼ਰੰਸ ਰਾਹੀਂ ਹਾਜ਼ਰੀ ਦੀ ਅਰਜ਼ੀ ਰੱਦ ਕਰ ਕੇ 28 ਅਪ੍ਰੈਲ ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ ਪਰ ਮੁੱਖ ਮੰਤਰੀ ਅੱਜ ਵੀ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਪੇਸ਼ ਨਾ ਹੋ ਸਕੇ।
Publish Date: Tue, 28 Apr 2026 09:50 PM (IST)
Updated Date: Tue, 28 Apr 2026 09:54 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਰਾਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ 1 ਮਈ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਕੀਤੇ ਹਨ। ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਮੌਕੇ ਉਨ੍ਹਾਂ ਦੀ ਵੀਡੀਓ ਕਾਨਫ਼ਰੰਸ ਰਾਹੀਂ ਹਾਜ਼ਰੀ ਦੀ ਅਰਜ਼ੀ ਰੱਦ ਕਰ ਕੇ 28 ਅਪ੍ਰੈਲ ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਸਨ ਪਰ ਮੁੱਖ ਮੰਤਰੀ ਅੱਜ ਵੀ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਪੇਸ਼ ਨਾ ਹੋ ਸਕੇ।
ਅਦਾਲਤ ਨੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਹੈ ਕਿ ਜੇਕਰ ਅਗਲੀ ਤਾਰੀਖ਼ 'ਤੇ ਉਹ ਹਾਜ਼ਰ ਨਾ ਹੋਏ ਤਾਂ ਜ਼ਮਾਨਤ ਰੱਦ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਇਹ ਮੁਕੱਦਮਾ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਵਿਧਾਇਕ ਹੁੰਦਿਆਂ, ਉਦੋਂ ਦਰਜ ਕਰਵਾਇਆ ਸੀ। ਜਦ ਉਹ ਜੁਲਾਈ 2019 'ਚ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਸਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੁਝ ਗੱਲਾਂ ਇਤਰਾਜ਼ਯੋਗ ਕਹਿ ਦਿੱਤੀਆਂ ਸਨ, ਜਿਸ ਨੂੰ ਲੈਕੇ ਵਿਧਾਇਕ ਅਦਾਲਤ ਵਿਚ ਚਲੇ ਗਏ ਸਨ।