Mansa News : ਸਹੁਰਿਆਂ ਵੱਲੋਂ ਤੰਗ ਕਰਨ ’ਤੇ ਵਿਅਕਤੀ ਨੇ ਜ਼ਹਿਰੀਲੀ ਚੀਜ਼ ਖਾ ਕੀਤੀ ਖ਼ੁਦਕੁਸ਼ੀ
ਸਹੁਰੇ ਪਰਿਵਾਰ ਤੋਂ ਤੰਗ ਆ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਆਤਮ ਹੱਤਿਆ ਕਰ ਲਈ ਹੈ। ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਇਸ ਮਾਮਲੇ ‘ਚ ਮ੍ਰਿਤਕ ਵਿਅਕਤੀ ਦੀ ਪਤਨੀ, ਸਾਲਾ, ਸਹੁਰਾ ਤੇ ਸੱਸ ਸਮੇਤ ਤਿੰਨ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Publish Date: Thu, 14 May 2026 05:33 PM (IST)
Updated Date: Thu, 14 May 2026 05:40 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਹੁਰੇ ਪਰਿਵਾਰ ਤੋਂ ਤੰਗ ਆ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਖਾ ਆਤਮ ਹੱਤਿਆ ਕਰ ਲਈ ਹੈ। ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਇਸ ਮਾਮਲੇ ‘ਚ ਮ੍ਰਿਤਕ ਵਿਅਕਤੀ ਦੀ ਪਤਨੀ, ਸਾਲਾ, ਸਹੁਰਾ ਤੇ ਸੱਸ ਸਮੇਤ ਤਿੰਨ ਹੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਮੁਦੱਈ ਗੁਰਜੰਟ ਸਿੰਘ ਵਾਸੀ ਵਾਰਡ ਨੰਬਰ 9 ਬੁਢਲਾਡਾ ਦੁਆਰਾ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਜਦ ਆਪਣੇ ਲੜਕੇ ਦੇ ਬੈਡਰੂਮ ਵਿੱਚ ਜਾ ਕੇ ਵੇਖਿਆ ਤਾਂ ਉਸ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਜਦ ਉਹ ਆਪਣੇ ਲੜਕੇ ਨੂੰ ਇਲਾਜ ਲਈ ਮਾਨਸਾ ਵਿਖੇ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿੱਚ ਉਸ ਦੇ ਲੜਕੇ ਦੀ ਮੌਤ ਹੋ ਗਈ।
ਮੁਦਈ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਲੜਕੇ ਨੇ ਆਪਣੀ ਪਤਨੀ ਮਨਪ੍ਰੀਤ ਕੌਰ, ਸਾਲਾ ਜਸਨਪ੍ਰੀਤ ਸਿੰਘ, ਸਹੁਰਾ ਜਗਤਾਰ ਸਿੰਘ, ਸੱਸ ਬਲਜੀਤ ਕੌਰ ਵਾਸੀ ਪਿੰਡ ਟਾਹਲੀਆਂ, ਸਮਰਜੀਤ ਸਿੰਘ, ਲੱਖ ਸਿੰਘ, ਸਮੀਰ ਸਿੰਘ ਵਾਸੀ ਮੱਲ ਸਿੰਘ ਵਾਲਾ ਤੋਂ ਤੰਗ ਆ ਕੇ ਅਜਿਹਾ ਕਦਮ ਚੁੱਕਿਆ ਹੈ।
ਜਾਂਚ ਅਧਿਕਾਰੀ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ‘ਤੇ ਇਸ ਮਾਮਲੇ ਵਿੱਚ ਮਨਪ੍ਰੀਤ ਕੌਰ, ਜਸ਼ਨਪ੍ਰੀਤ ਸਿੰਘ, ਜਗਤਾਰ ਸਿੰਘ, ਬਲਜੀਤ ਕੌਰ, ਸਮਰਜੀਤ ਸਿੰਘ, ਲੱਖ ਸਿੰਘ ਅਤੇ ਸਮੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।