ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਮਾਨਸਾ ਪੁਲਿਸ ਨੇ ਦੋ ਮਾਨਸਾ ਪੁਲਿਸ ਨੇ ਦੋ
Publish Date: Tue, 28 Apr 2026 05:47 PM (IST)
Updated Date: Wed, 29 Apr 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 12.50 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਸਿਟੀ 2 ਮਾਨਸਾ ਦੀ ਜਾਂਚ ਅਧਿਕਾਰੀ ਏਐੱਸਆਈ ਸਵਰਨ ਕੌਰ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਬਿਜਲੀ ਗਰਿੱਡ ਦੀ ਖੱਬੀ ਸਾਇਡ ਮਾਨਸਾ ਕੋਲ ਪੁਸ਼ਪਿੰਦਰ ਸਿੰਘ ਉਰਫ਼ ਭੂਸ਼ੀ ਵਾਸੀ ਚੁੰਗੀ ਵਾਲੀ ਗਲੀ ਵਾਰਡ-22 ਮਾਨਸਾ ਨੂੰ 7 ਗ੍ਰਾਮ ਹੈਰੋਇਨ ਸਮੇਤ ਲਿਫਾਫ਼ੀ ਪਲਾਸਟਿਕ ਕਾਬੂ ਕੀਤਾ ਗਿਆ। ਇਸ ਦੇ ਇਲਾਵਾ ਥਾਣਾ ਸਿਟੀ 2 ਮਾਨਸਾ ਦੇ ਜਾਂਚ ਅਧਿਕਾਰੀ ਐੱਚਸੀ ਹਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀ ਮਾਨਸਾ ਕੋਲੋਂ ਜਰਨੈਲ ਸਿੰਘ ਵਾਸੀ ਸਿਰਸੀਵਾਲਾ ਨੂੰ 5.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਮੁਲਜ਼ਮ ਖ਼ਿਲਾਫ ਕੇਸ ਦਰਜ ਕਰ ਲਿਆ ਹੈ।