ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਤਿੰਨ ਖ਼ਿਲਾਫ਼ ਕੇਸ ਦਰਜ
ਮਾਨਸਾ ਪੁਲਿਸ ਨੇ ਡੋਪ ਟੈਸਟ
Publish Date: Wed, 29 Apr 2026 05:26 PM (IST)
Updated Date: Thu, 30 Apr 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਤਿੰਨ ਜਣਿਆਂ ਖ਼ਿਲਾਫ਼ ਦੋ ਅਲੱਗ ਅਲੱਗ ਥਾਣਿਆਂ ’ਚ ਪੁਲਿਸ ਨੇ ਕੇਸ ਦਰਜ ਕੀਤਾ ਹੈ। ਥਾਣਾ ਸਿਟੀ 1 ਮਾਨਸਾ ਦੇ ਜਾਂਚ ਅਧਿਕਾਰੀ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਤੋਂ ਹਰਪ੍ਰੀਤ ਸਿੰਘ ਦਾ ਡੋਪ ਟੈਸਟ ਕਰਵਾਇਆ, ਤਾਂ ਰਿਪੋਰਟ ਪਾਜ਼ੇਟਿਵ ਆਉਣ ’ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਥਾਣਾ ਭੀਖੀ ਦੇ ਜਾਂਚ ਅਧਿਕਾਰੀ ਏਐੱਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਗੁਰਪਿਆਰ ਸਿੰਘ ਵਾਸੀ ਵਾਰਡ-6 ਭੀਖੀ ਤੇ ਗੁਰਪ੍ਰੀਤ ਸਿੰਘ ਵਾਸੀ ਵਾਰਡ ਨੰਬਰ. 8 ਭੀਖੀ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।