261 ਗ੍ਰਾਮ ਹੈਰੋਇਨ ਸਮੇਤ ਚਾਰ ਕਾਬੂ
ਮਾਨਸਾ ਪੁਲਿਸ ਨੇ ਚਾਰ
Publish Date: Thu, 07 May 2026 05:52 PM (IST)
Updated Date: Thu, 07 May 2026 05:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਪੁਲਿਸ ਨੇ ਚਾਰ ਜਣਿਆਂ ਨੂੰ ਅਲੱਗ-ਅਲੱਗ ਜਗ੍ਹਾ ਤੋਂ ਕਾਬੂ ਕਰ ਕੇ 261 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਦੋ ਥਾਣਿਆਂ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਜੋਗਾ ਦੇ ਜਾਂਚ ਅਧਿਕਾਰੀ ਏਐੱਸਆਈ ਪਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਜਸਪ੍ਰੀਤ ਸਿੰਘ ਉਰਫ਼ ਲੌਕ ਅਤੇ ਸਤਨਾਮ ਸਿੰਘ ਉਰਫ਼ ਗੋਨੀ ਵਾਸੀ ਭੁਪਾਲ ਖੁਰਦ ਕਾਰ ਸਵਾਰਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 255 ਗ੍ਰਾਮ ਹੈਰੋਇਨ ਸਮੇਤ ਲਿਫਾਫੀ ਪਲਾਸਟਿਕ ਬਰਾਮਦ ਕੀਤਾ ਗਿਆ ਹੈ ਅਤੇ ਗੱਡੀ ਮਾਰਕਾ ਵਰਨਾ ਰੰਗ ਸੁਰਮਈ ਨੰਬਰੀ ਯੂਪੀ 3,73,757 ਕਬਜ਼ੇ ’ਚ ਲੈ ਲਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 6 ਗ੍ਰਾਮ ਹੈਰੋਇਨ ਸਮੇਤ ਥਾਣਾ ਸਿਟੀ 2 ਮਾਨਸਾ ਪੁਲਿਸ ਨੇ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪਲਿਸ ਗਸ਼ਤ ਕਰ ਰਹੀ ਸੀ ਤਾਂ ਕੁਲਦੀਪ ਸਿੰਘ ਵਾਸੀ ਉੱਭਾ ਹਾਲ ਆਬਾਦ ਵਾਰਡ ਨੰਬਰ 7 ਮਾਨਸਾ ਅਤੇ ਸਨੀ ਸਿੰਘ ਉਰਫ਼ ਮੋਟਾ ਵਾਸੀ ਵਾਰਡ ਨੰਬਰ 26 ਮਾਨਸਾ ਨੂੰ ਰੋਕ ਕੇ ਤਲਾਸ਼ੀ ਲਈ ਗਈ। ਉਨ੍ਹਾਂ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।