ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ, ਕੇਸ ਦਰਜ
ਮਾਨਸਾ ਪੁਲਿਸ ਨੇ ਔਰਤ ਸਮੇਤ
Publish Date: Sun, 10 May 2026 06:25 PM (IST)
Updated Date: Mon, 11 May 2026 04:15 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਥਾਨਕ ਪੁਲਿਸ ਨੇ ਔਰਤ ਸਮੇਤ ਤਿੰਨ ਜਣਿਆਂ ਨੂੰ ਅਲੱਗ ਅਲੱਗ ਜਗ੍ਹਾ ਤੋਂ ਕਾਬੂ ਕਰਕੇ ਦੋ ਥਾਣਿਆਂ ’ਚ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਹੌਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਖੋਖਰ ਖੁਰਦ ਨੇੜੇ ਸੁਖਵੀਰ ਸਿੰਘ ਉਰਫ਼ ਨਿੱਕਾ ਵਾਸੀ ਚਾਉਕੇ ਅਤੇ ਸੁਰਜੀਤ ਕੌਰ ਉਰਫ਼ ਪਰਮਜੀਤ ਕੌਰ ਵਾਸੀ ਖੋਖਰ ਖੁਰਦ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਭੀਖੀ ਦੇ ਜਾਂਚ ਅਧਿਕਾਰੀ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸਨੀ ਉਰਫ਼ ਰੋਡਾ ਵਾਸੀ ਵਾਰਡ ਨੰਬਰ. 5 ਭੀਖੀ ਨੂੰ 6 ਗ੍ਰਾਮ ਹੈਰੋਇਨ ਸਮੇਤ ਲਿਫਾਫੀ ਪਲਾਸਟਿਕ ਕਾਬੂ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।