55.25 ਗ੍ਰਾਮ ਹੈਰੋਇਨ ਸਣੇ ਤਿੰਨ ਕਾਬੂ
ਮਾਨਸਾ ਪੁਲਿਸ ਨੇ ਦੋ ਜਗ੍ਹਾ
Publish Date: Mon, 11 May 2026 05:00 PM (IST)
Updated Date: Tue, 12 May 2026 04:04 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਥਾਨਕ ਪੁਲਿਸ ਨੇ ਦੋ ਥਾਵਾਂ ’ਤੇ 55.25 ਗ੍ਰਾਮ ਹੈਰੋਇਨ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ। ਪੁਲਿਸ ਨੇ ਦੋ ਵੱਖ-ਵੱਖ ਥਾਣਿਆਂ ’ਚ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ 2 ਮਾਨਸਾ ਦੇ ਜਾਂਚ ਅਧਿਕਾਰੀ ਐੱਸਆਈ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਪ੍ਰਸ਼ਾਂਤ ਕੁਮਾਰ ਵਾਸੀ ਚਕੇਰੀਆਂ ਰੋਡ, ਮਾਨਸਾ ਤੇ ਗੁਰਵਿੰਦਰ ਸਿੰਘ ਉਰਫ਼ ਗਿੰਨੀ ਵਾਸੀ ਵਾਰਡ ਨੰਬਰ. 12 ਮਾਨਸਾ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 5.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ‘ਚ ਦੋਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।
-45 ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ
ਥਾਣਾ ਸਿਟੀ 2 ਮਾਨਸਾ ਪੁਲਿਸ ਨੇ 45 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇੱਕ ਨੂੰ ਕਾਬੂ ਕਰ ਲਿਆ ਹੈ। ਐੱਸਸੀਟੀ ਪ੍ਰਗਟ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਹਿਮਾਂਸ਼ੂ ਉਰਫ਼ ਆਸ਼ੂ ਵਾਸੀ ਵਾਰਡ ਨੰਬਰ. 12 ਮਾਨਸਾ ਨੂੰ ਕੋਰਟ ਕੰਪਲੈਕਸ ਦੀ ਬੈਕਸਾਇਡ ਤੋਂ ਗ੍ਰਿਫ਼ਤਾਰ ਕਰਕੇ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹਿਮਾਂਸ਼ੂ ਉਰਫ਼ ਆਸ਼ੂ ਵਾਸੀ ਵਾਰਡ ਨੰਬਰ-12 ਮਾਨਸਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।