ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
ਦਿਵਾਲੀ ਦੇ ਤਿਉਹਾਰ ਨੂੰ
Publish Date: Sat, 18 Oct 2025 06:30 PM (IST)
Updated Date: Sat, 18 Oct 2025 06:32 PM (IST)
ਜੀਵਨ ਸਿੰਘ ਕ੍ਰਾਂਤੀ, ਪੰਜਾਬੀ ਜਾਗਰਣ
ਮਾਨਸਾ : ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਮਾਨਸਾ ਪੁਲਿਸ ਵੱਲੋਂ ਸ਼ਹਿਰ ਵਿੱਚ ਫ਼ਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਵੱਡੀ ਗਿਣਤੀ ’ਚ ਮੌਜੂਦ ਸਨ। ਐੱਸਐੱਸਪੀ ਭਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਫ਼ਲੈਗ ਮਾਰਚ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਭਰ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਫ਼ਲੈਗ ਮਾਰਚ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਰਡਰ ਇਲਾਕੇ ਅਤੇ ਸ਼ਹਿਰਾਂ ਵਿੱਚ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਸ਼ਰਾਰਤੀ ਵਿਅਕਤੀ ਨੂੰ ਅਮਨ ਕਾਨੂੰਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਬਾਜ਼ਾਰਾਂ ਵਿੱਚ ਟ੍ਰੈਫ਼ਿਕ ਜਾਮ ਨੂੰ ਲੈ ਕੇ ਕਿਹਾ ਕਿ ਦੀਵਾਲੀ ਦੇ ਤਿਉਹਾਰਾਂ ਦੌਰਾਨ ਪੁਲਿਸ ਫ਼ੋਰਸ ਦੀ ਨਫ਼ਰੀ ਵੀ ਵਧਾਈ ਗਈ ਹੈ ਅਤੇ ਟ੍ਰੈਫ਼ਿਕ ਪੁਲਿਸ ਮੁਸਤੈਦ ਹੈ।