'ਯੁੱਧ ਨਸ਼ਿਆਂ ਵਿਰੁੱਧ' ਕਾਰਵਾਈ ਤਹਿਤ ਪਾਬੰਦੀਸ਼ੁਦਾ ਪਦਾਰਥ ਬਰਾਮਦ
ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ
Publish Date: Wed, 03 Dec 2025 06:12 PM (IST)
Updated Date: Thu, 04 Dec 2025 04:06 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਕਾਰਵਾਈ ਕਰਦਿਆਂ ਵੱਖ ਵੱਖ ਥਾਣਿਆ ਵਿੱਚ 08 ਮੁਕਦੱਮੇ ਦਰਜ ਕਰਕੇ 08 ਵਿਅਕਤੀਆਂ ਨੂੰ ਕਾਬੂ ਕਰਕੇੇ ਉਨ੍ਹਾਂ ਕੋਲੋਂ 06 ਗ੍ਰਾਮ ਹੈਰੋਇਨ, 110 ਨਸ਼ੀਲੀਆਂ ਗੋਲੀਆਂ, 168 ਸਿਗਨੇਚਰ ਕੈਪਸੂਲ, 50 ਲੀਟਰ ਲਾਹਣ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਿਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਨੇ ਟਿੰਕੂ ਉਰਫ਼ ਕਾਲੀ ਵਾਸੀ ਵਾਰਡ ਨੰਬਰ. 15 ਭੱਠਾ ਬਸਤੀ ਮਾਨਸਾ ਕੋਲੋਂ ਗਸ਼ਤ ਦੌਰਾਨ 30 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨਡੀਪੀਐਸ ਐਕਟ ਥਾਣਾ ਸਿਟੀ-2 ਮਾਨਸਾ ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਇਲਾਵਾ ਸੀਆਈਏ ਸਟਾਫ਼ ਦੀ ਪੁਲਿਸ ਟੀਮ ਨੇ ਦਰਸ਼ਨਾ ਨਾਗਪਾਲ ਪਤਨੀ ਨਵੀਨ ਨਾਗਪਾਲ ਵਾਸੀ ਭੱਠਾ ਬਸਤੀ ਮਾਨਸਾ ਕੋਲੋਂ ਗਸ਼ਤ ਦੌਰਾਨ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਥਾਣਾ ਸਿਟੀ 2 ਮਾਨਸਾ ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਹੈ। ਥਾਣਾ ਦੀ ਪੁਲਿਸ ਟੀਮ ਨੇ ਗੁਰਪ੍ਰੀਤ ਸਿੰਘ ਵਾਸੀ ਠੂਠਿਆਂਵਾਲੀ ਰੋਡ ਮਾਨਸਾ ਕੋਲੋਂ ਗਸ਼ਤ ਦੌਰਾਨ 30 ਸਿਗਨੇਚਰ ਕੈਪਸੂਲ ਬ੍ਰਾਮਦ ਕਰਕੇ ਮੁਕਦੱਮਾ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ। ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਹਾਕਮ ਸਿੰਘ ਵਾਸੀ ਹੀਰੇਵਾਲਾ ਕੋਲੋਂ ਗਸ਼ਤ ਦੌਰਾਨ 68 ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਮੁਕਦੱਮਾ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਭੀਖੀ ਦੀ ਪੁਲਿਸ ਟੀਮ ਨੇ ਜੀਵਨ ਸਿੰਘ ਵਾਸੀ ਖੀਵਾ ਖੁਰਦ ਕੋਲੋਂ ਗਸ਼ਤ ਦੌਰਾਨ 70 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਅਤੇ ਥਾਣਾ ਭੀਖੀ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।ਥਾਣਾ ਜੋਗਾ ਦੀ ਪੁਲਿਸ ਟੀਮ ਨੇ ਜਗਤਾਰ ਸਿੰਘ ਵਾਸੀ ਅਕਲੀਆ ਕੋਲੋਂ ਗਸ਼ਤ ਦੌਰਾਨ 50 ਲੀਟਰ ਲਾਹਣ ਬ੍ਰਾਮਦ ਕਰਕੇ ਮੁਕਦੱਮਾ ਐਕਸਾਇਜ਼ ਐਕਟ ਥਾਣਾ ਜੋਗਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਅਤੇ ਥਾਣਾ ਦੀ ਪੁਲਿਸ ਟੀਮ ਨੇ ਅਕਬਰ ਖਾਂ ਵਾਸੀ ਅਕਲੀਆ ਕੋਲੋਂ ਗਸ਼ਤ ਦੌਰਾਨ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨਡੀਪੀਐਸ ਐਕਟ ਥਾਣਾ ਜੋਗਾ ਤਹਿਤ ਦਰਜ ਕਰ ਕੇ ਤਫ਼ਤੀਸ਼ ਅਮਲ ’ਚ ਲਿਆਂਦੀ। ਥਾਣਾ ਸਿਟੀ ਬੁਢਲਾਡਾ ਐਂਟੀਨਾਕਰੋਟਿਕ ਸਟਾਫ਼ ਦੀ ਪੁਲਿਸ ਟੀਮ ਨੇ ਗੈਵੀ ਉਰਫ਼ ਕਲਿਆਣ ਵਾਸੀ ਸ਼ਾਹਕੋਟ ਹਾਲ ਵਾਰਡ ਨੰਬਰ. 17 ਬੁਢਲਾਡਾ ਕੋਲੋਂ ਗਸ਼ਤ ਦੌਰਾਨ 06 ਗ੍ਰਾਮ ਹੈਰੋਇਨ ਬ੍ਰਾਮਦ ਕਰ ਕੇ ਐੱਨਡੀਪੀਐੱਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ।