ਉਨ੍ਹਾਂ ਕਿਹਾ ਕਿ ਮਾਨਸਾ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਨਕਈ ਨੇ ਦਾਅਵਾ ਕੀਤਾ ਕਿ ਵਾਰਡ ਨੰਬਰ. 3 ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਅਤੇ ਲੋਕਪ੍ਰਿਯ ਉਮੀਦਵਾਰ ਮਿਲਿਆ ਹੈ, ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਐਲਾਨ ਬਾਅਦ ਮਾਨਸਾ ਦਾ ਸਿਆਸੀ ਮਾਹੌਲ ਭਖਣ ਲੱਗਿਆ ਹੈ। ਸਿਆਸੀ ਪਾਰਟੀ ਵੱਲੋਂ ਆਪਣੇ ਆਧਾਰ ਨੂੰ ਮਜ਼ਬੂਤ ਕਰਨ ਲਈ ਤੀਬਰ ਸਰਗਰਮੀਆਂ ਜਾਰੀ ਹਨ। ਇਸੇ ਤਹਿਤ ਮਾਨਸਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦ ਜੇਤੂ ਅਕਾਲੀ ਉਮੀਦਵਾਰ ਵਾਰਡ ਨੰਬਰ. 3 ਤੋਂ ਕੌਂਸਲਰ ਰਿੰਪਲ ਸਿੰਗਲਾ, ਗੋਪਾਲ ਰਾਜ ਪਾਲੀ ਠੇਕੇਦਾਰ,ਜਿੰਮੀ ਸਿੰਗਲਾ, ਮਨੀ ਸਿੰਗਲਾ ਅਤੇ ਵਾਰਡ ਨੰਬਰ. 4 ਗੋਗਾ ਨੇ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਪਾਰਟੀਆਂ ਨੂੰ ਛੱਡ ਭਾਜਪਾ ’ਚ ਵਿਸ਼ਵਾਸ ਜਤਾਇਆ। ਇਹ ਵਿਸ਼ੇਸ਼ ਸ਼ਮੂਲੀਅਤ ਸਮਾਗਮ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਦੇ ਯਤਨਾਂ ਸਦਕਾ ਆਯੋਜਿਤ ਕੀਤਾ ਗਿਆ, ਜਿੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਗਦੀਪ ਸਿੰਘ ਨਕਈ ਨੇ ਕਿਹਾ ਕਿ ਭਾਜਪਾ ਦੀਆਂ ਲੋਕ ਪੱਖੀ ਅਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬ, ਕਿਸਾਨ, ਮਜ਼ਦੂਰ, ਵਪਾਰੀ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਭਾਜਪਾ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ।
ਉਨ੍ਹਾਂ ਕਿਹਾ ਕਿ ਮਾਨਸਾ ਦੇ ਲੋਕ ਹੁਣ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਨਕਈ ਨੇ ਦਾਅਵਾ ਕੀਤਾ ਕਿ ਵਾਰਡ ਨੰਬਰ. 3 ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਅਤੇ ਲੋਕਪ੍ਰਿਯ ਉਮੀਦਵਾਰ ਮਿਲਿਆ ਹੈ, ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਮੌਕੇ ਬੋਲਦਿਆਂ ਗੁਰਮੇਲ ਸਿੰਘ ਠੇਕੇਦਾਰ ਅਤੇ ਮੰਡਲ ਪ੍ਰਧਾਨ ਪ੍ਰੇਮ ਸਾਗਰ ਭੋਲਾ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਭਾਜਪਾ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਪ੍ਰਮੁੱਖ ਆਗੂ ਪਾਰਟੀ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੰਡਲ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਸ਼ਹਿਰ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।