ਜਨਗਣਨਾ ਦਾ ਸਾਮਾਨ ਘੱਟ ਮਿਲਣ ’ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਵਿਖਾਵਾ
ਜਨਗਣਨਾ 2026 - 27 ਦੀ
Publish Date: Sat, 16 May 2026 06:07 PM (IST)
Updated Date: Sun, 17 May 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜਨਗਣਨਾ 2026-27 ਦੀ ਕਿਟ ਲੈਣ ਪਹੁੰਚੇ ਅਧਿਆਪਕਾਂ ਨੂੰ ਮਾਨਸਾ ਦੇ ਤਹਿਸੀਲ ਦਫ਼ਤਰ ਵਿੱਚ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ। ਅਧਿਆਪਕਾਂ ਨੂੰ ਕਿਹਾ ਕਿ ਮੁਹੱਈਆ ਕਰਵਾਉਣ ਲਈ ਕੋਈ ਯੋਗ ਪ੍ਰਬੰਧ ਨਾ ਹੋਣ ਦੇ ਚਲਦਿਆਂ ਅਧਿਆਪਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰਬਾਜ਼ੀ ਕੀਤੀ ਗਈ। ਡੀਟੀਐੱਫ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ, ਹਰਦੀਪ ਸਿੰਘ, ਸੁਖਰਾਜ ਸਿੰਘ, ਬਲਜਿੰਦਰ ਸਿੰਘ, ਰਵਨੀਤ ਕੌਰ, ਸੁਖਬੀਰ ਸਿੰਘ ਨੇ ਕਿਹਾ ਕਿ ਮਾਨਸਾ ਦੇ ਤਹਿਸੀਲਦਾਰ ਦਫ਼ਤਰ ਵਿਖੇ ਅੱਜ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਜਨਗਣਨਾ 2026-27 ਦੀ ਕਿੱਟ ਲੈਣ ਲਈ ਪਹੁੰਚੇ ਸੀ। ਕੋਈ ਯੋਗ ਪ੍ਰਬੰਧ ਨਾ ਹੋਣ ਦੇ ਚਲਦਿਆਂ ਅਧਿਆਪਕਾਂ ਨੂੰ ਇੰਨ੍ਹਾਂ ਜ਼ਿਆਦਾ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ ਕਿ ਮਜਬੂਰਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਨੀ ਪਈ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਜਨਗਣਨਾ 2026 - 27 ਕਰਵਾਈ ਜਾ ਰਹੀ ਹੈ। ਜਿਸ ਵਿੱਚ ਅਧਿਆਪਕਾਂ ਦੀ ਡਿਊਟੀ ਲਗਾਈ ਗਈ ਹੈ ਅਤੇ ਅੱਜ ਅਧਿਆਪਕਾਂ ਨੂੰ ਜਨਗਣਨਾ 2026-27 ਦੀ ਕਿੱਟ ਮੁਹੱਈਆ ਕਰਵਾਉਣ ਲਈ ਤਹਿਸੀਲਦਾਰ ਦਫ਼ਤਰ ਵਿੱਚ ਬੁਲਾਇਆ ਗਿਆ ਸੀ ਪਰ ਇੱਥੇ ਕੋਈ ਵੀ ਯੋਗ ਪ੍ਰਬੰਧ ਨਹੀਂ ਜਿਸ ਕਾਰਨ ਨਾ ਤਾਂ ਪੀਣ ਲਈ ਪਾਣੀ ਤੇ ਨਾ ਹੀ ਹਵਾ ਲਈ ਕੋਈ ਪੱਖਾ ਤੇ ਨਾ ਹੀ ਬੈਠਣ ਲਈ ਕੋਈ ਪ੍ਰਬੰਧ ਹਨ। ਕਈ ਮਹਿਲਾ ਅਧਿਆਪਕਾ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਈਆਂ ਹਨ। ਉਨ੍ਹਾਂ ਨੂੰ ਵੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਕਈ ਅਧਿਆਪਕਾਂ ਦੀ 30 ਕਿਲੋਮੀਟਰ ਤੋਂ ਜ਼ਿਆਦਾ ਦੂਰੀ ਤੇ ਡਿਊਟੀ ਲਗਾ ਦਿੱਤੀ ਹੈ ਅਤੇ ਅਜੇ ਕਈ ਅਧਿਆਪਕਾਂ ਨੂੰ ਪਹਿਚਾਣ ਪੱਤਰ ਵੀ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਉਨ੍ਹਾਂ ਨੂੰ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਕਿਹਾ ਕਿ ਸਮਾਨ ਵੀ ਪੂਰ੍ਹਾ ਨਹੀਂ ਦਿੱਤਾ ਜਾ ਰਿਹਾ। ਅੱਜ ਮਜਬੂਰਨ ਅਧਿਆਪਕਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਜੇਕਰ ਜਲਦ ਹੀ ਅਧਿਆਪਕਾਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਸ਼ੁਰੂ ਹੋਰ ਵੀ ਤੇਜ਼ੀ ਨਾਲ ਕੀਤੀ ਜਾਵੇਗਾ।