ਹੜਤਾਲ ਕਾਰਨ ਸ਼ਹਿਰ ’ਚ ਲੱਗੇ ਕੂੜੇ ਦੇ ਢੇਰ ਤੋਂ ਲੋਕ ਔਖੇ
ਸਫ਼ਾਈ ਸੇਵਕਾਂ ਦੀ ਹੜਤਾਲ
Publish Date: Sun, 17 May 2026 05:58 PM (IST)
Updated Date: Mon, 18 May 2026 04:07 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ’ਚ ਕੂੜੇ ਦੇ ਢੇਰ ਲਗਾਤਾਰ ਲੱਗੇ ਹੋਏ ਹਨ। ਇੰਨ੍ਹਾਂ ਕੂੜੇ ਦੇ ਢੇਰਾਂ ਕਾਰਨ ਆਮ ਲੋਕਾਂ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਲਗਾਤਾਰ ਹੜਤਾਲ ਰੱਖੀ ਹੋਈ ਹੈ। ਸਫ਼ਾਈ ਸੇਵਕਾਂ ਹੜਤਾਲ ਦੇ ਕਾਰਨ ਸ਼ਹਿਰ ’ਚ ਹਰ ਵਿਅਕਤੀ ਪ੍ਰਭਾਵਿਤ ਹੋ ਰਿਹਾ ਹੈ ਕਿਉਂਕਿ ਬਣਾਏ ਸ਼ਹਿਰ ’ਚ ਅਲੱਗ ਅਲੱਗ ਜਗ੍ਹਾ ’ਤੇ ਕੂੜੇ ਡੰਪਾਂ ਉਪਰ ਕੂੜਾ ਇਕੱਠਾ ਹੋ ਰਿਹਾ ਹੈ। ਲੋਕਾਂ ਵੱਲੋਂ ਮੂੰਹ ਹਨ੍ਹੇਰੇ ਜਾਂ ਸ਼ਾਮ ਨੂੰ ਉਸ ਕੂੜੇ ਨੂੱ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਕਾਰਨ ਇੱਕ ਅਣਸੁਖਾਵੀਂ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਦੋਂਕਿ ਦੂਜੇ ਪਾਸੇ ਇਸ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ। ਉਧਰ ਸਰਕਾਰ ਅਤੇ ਨਗਰ ਕੌਂਸਲ ਇਨ੍ਹਾਂ ਸਫ਼ਾਈ ਸੇਵਕਾਂ ਦੇ ਮਸਲੇ ਹੱਲ ਕਰਕੇ ਸੰਤੁਸ਼ਟ ਕਰਨ ’ਚ ਨਾਕਾਮ ਨਜ਼ਰ ਆ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਚੋਣਾਂ ਭਾਵੇਂ ਆ ਗਈਆਂ ਹਨ, ਪਰ ਇਸ ਸੜਕਾਂ ’ਤੇ ਪਏ ਕੂੜੇ ਨੂੰ ਚੁਕਵਾਉਣ ਵਿੱਚ ਨਗਰ ਕੌਂਸਲ ਫੇਲ੍ਹ ਸਾਬਤ ਹੋ ਰਹੀ ਹੈ। ਹੁਣ ਜਦ ਸਕੂਲਾਂ ‘ਚ ਬੱਚਿਆਂ, ਅਧਿਆਪਕਾਂ ਨੇ ਜਾਣਾ ਹੁੰਦਾ ਹੈ ਜਾਂ ਲੋਕਾਂ ਨੇ ਇਨ੍ਹਾਂ ਕੂੜੇ ਦੇ ਢੇਰਾਂ ਕੋਲੋਂ ਲੰਘਣਾ ਹੁੰਦਾ ਹੈ ਤਾਂ ਆਮ ਲੋਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਹ ਸਫ਼ਾਈ ਸੇਵਕਾਂ ਦੇ ਮਸਲੇ ਹੱਲ ਕਰਕੇ ਇਹ ਹੜਤਾਲ ਖੁੱਲ੍ਹਵਾਈ ਜਾਵੇ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਿਲ ਤੋਂ ਰਾਹਤ ਮਿਲ ਸਕੇ।