ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸਮਾਧਾਨ ਸਮਾਰੋਹ ਮੁਹਿੰਮ ਹੋਈ ਸ਼ੁਰੂ
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸਮਾਧਾਨ
Publish Date: Tue, 19 May 2026 08:23 PM (IST)
Updated Date: Wed, 20 May 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸਮਾਧਾਨ ਸਮਾਰੋਹ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ 21, 22 ਅਤੇ 23 ਅਗਸਤ 2026 ਨੂੰ ਇੱਕ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾਨਯੋਗ ਸੁਪਰੀਮ ਕੋਰਟ ’ਚ ਬਕਾਏ ਮਾਮਲਿਆਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀਆਂ ਨੂੰ ਪ੍ਰੀ-ਲੋਕ ਅਦਾਲਤਾਂ ਆਯੋਜਿਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਰਾਜਵਿੰਦਰ ਕੌਰ, ਸੀ.ਜੇ.ਐਮ.-ਕਮ ਸਕੱਤਰ, ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਨੇ ਦੱਸਿਆ ਕਿ ਸੁਪਰੀਮ ਕੋਰਟ ਆਫ਼ ਇੰਡੀਆ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਰਾਹੀਂ ਪ੍ਰਾਪਤ ਹੋਏ ਕੇਸਾਂ ਦੀ ਸੂਚੀ ਦੇ ਆਧਾਰ ਤੇ ਸਬੰਧਤ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਦੇ ਹੱਲ ਲਈ ਸਬੰਧਤ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਨ੍ਹਾਂ ਮਸਲਿਆਂ ਜਿਲ੍ਹਾਂ ਅਤੇ ਸਬ ਡਿਵੀਜ਼ਨ ਪੱਧਰ ਤੇ ਪ੍ਰੀ-ਲੋਕ ਅਦਾਲਤਾਂ ਲਾਈਆਂ ਜਾ ਰਹੀਆਂ ਹਨ। ਇਹ ਪ੍ਰੀ-ਲੋਕ ਅਦਾਲਤਾਂ ਜਿਲ੍ਹਾਂ ਅਤੇ ਸ਼ੈਸਨ ਜੱਜ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਈਆਂ ਜਾਣਗੀਆਂ। ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੋ ਜਾਂਦੀਆਂ ਹਨ, ਤਾਂ ਉਨ੍ਹਾਂ ਦੀ ਰਿਪੋਰਟ ਐਸ.ਏ.ਐਸ.ਨਗਰ ਨੂੰ ਭੇਜੀ ਜਾਵੇਗੀ ਤਾਂ ਜੋ 21 22 ਅਤੇ 23 ਅਗਸਤ 2026 ਨੂੰ ਮਾਨਯੋਗ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਵਿੱਚ ਮਾਮਲਿਆਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ। ਸਕੱਤਰ ਰਾਜਵਿੰਦਰ ਕੌਰ ਨੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਦੇ ਕੇਸ ਸੁਪਰੀਮ ਕੋਰਟ ਵਿਚ ਪੈਡਿੰਗ ਹਨ ਅਤੇ ਜੋ ਮਾਨਸਾ ਜਿਲ੍ਹੇ ਨਾਲ ਸਬੰਧਤ ਹਨ, ਉਹ ਪ੍ਰੀ-ਲੋਕ ਅਦਾਲਤਾਂ ਵਿੱਚ ਆਪਣੇ ਕੇਸਾਂ ਦੀ ਸੁਣਵਾਈ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ। ਲੋਕ ਅਦਾਲਤਾਂ ਵਿੱਚ ਮਸਲਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਆਪਸੀ ਸਮਝੌਤੇ ਆਧਾਰ ਤੇ ਕੀਤਾ ਜਾਂਦਾ ਹੈ, ਜਿਸ ਨਾਲ ਸਮਾਂ ਅਤੇ ਪੈਸਾ ਬਚਦਾ ਹੈ ਅਤੇ ਆਪਸੀ ਸਦਭਾਵਨਾ ਅਤੇ ਭਾਈਚਾਰਾ ਵੀ ਵਧਦਾ ਹੈ।