ਡਿਊਟੀ ਦੌਰਾਨ ਪੇਸ਼ ਦਿੱਕਤਾਂ ਖ਼ਿਲਾਫ਼ ਅਧਿਆਪਕਾਂ ਵੱਲੋਂ ਰੋਸ ਮੁ਼ਜ਼ਾਹਰਾ
ਮਾਨਸਾ ਜ਼ਿਲ੍ਹੇ ਦੀਆਂ ਮਾਨਸਾ ਜ਼ਿਲ੍ਹੇ ਦੀਆਂ ਮਾਨਸਾ ਜ਼ਿਲ੍ਹੇ ਦੀਆਂ
Publish Date: Tue, 19 May 2026 05:42 PM (IST)
Updated Date: Wed, 20 May 2026 04:04 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਜ਼ਿਲ੍ਹੇ ਦੀਆਂ ਅਧਿਆਪਕ ਜੱਥੇਬੰਦੀਆਂ ਵੱਲੋਂ ਜਨਗਣਨਾ ਡਿਊਟੀ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਅੱਜ ਧਰਨਾ ਲਗਾਇਆ ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਜਦ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ ਤਾਂ ਡੀਸੀ ਦਫ਼ਤਰ ਦੇ ਗੇਟ ਅੱਗੇ ਰੋਸ ਜਤਾਉਣਾ ਅਧਿਆਪਕਾਂ ਵੱਲੋਂ ਸ਼ੁਰੂ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕ ਆਗੂਆਂ ਅਮੋਲਕ ਡੇਲੂਆਣਾ, ਕਰਮਜੀਤ ਤਾਮਕੋਟ, ਲਖਵਿੰਦਰ ਮਾਨ ਅਤੇ ਦਰਸ਼ਨ ਅਲੀਸ਼ੇਰ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਵਿੱਚ ਉਨ੍ਹਾਂ ਨੂੰ ਸਕੂਲ ਬਾਅਦ 2 ਵਜੇ ਜਨਗਣਨਾ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਉਹ ਰੋਸ ਜਤਾ ਰਹੇ ਹਨ, ਪਰ ਸੁਣਵਾਈ ਨਹੀਂ ਹੋ ਰਹੀ। ਅਧਿਆਪਕ ਆਗੂਆਂ ਰਾਜਵਿੰਦਰ ਬੈਹਣੀਵਾਲ, ਸਤੀਸ਼ ਕੁਮਾਰ, ਸੁਖਵੀਰ ਸਿੰਘ ਬੱਬੀ ਨੇ ਕਿਹਾ ਕਿ ਨਸ਼ੇੜੀਆਂ ਕਾਰਨ ਦੁਪਹਿਰ ਦੇ ਸਮੇਂ ਇਕੱਲੇ ਔਰਤ ਅਧਿਆਪਕ ਗਲੀਆਂ ਵਿੱਚ ਘੁੰਮ ਕੇ ਜਨਗਣਨਾ ਕਿਵੇਂ ਕਰਨਗੇ। ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ?
ਅਧਿਆਪਕ ਆਗੂਆਂ ਮਨਮੋਹਨ ਸਿੰਘ, ਰਾਜਵਿੰਦਰ ਮੀਰ, ਨਵੀਨ ਬੋਹਾ, ਧਰਮਿੰਦਰ ਹੀਰੇਵਾਲਾ ਅਤੇ ਸਹਿਦੇਵ ਸਿੰਘ ਨੇ ਕਿ ਅਧਿਆਪਕਾਂ ਦੀਆਂ ਦੋ ਦੋ ਅਤੇ ਤਿੰਨ ਤਿੰਨ ਥਾਂ ਤੇ ਡਿਊਟੀਆਂ ਲੱਗਾ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕੋ ਸਮੇਂ ਜਨਗਣਨਾ, ਡਰੱਗ ਸਰਵੇ, ਬੀਐੱਲਓਜ਼ ਨੂੰ ਐੱਸਆਈਆਰ ਅਤੇ ਨਗਰ ਕੌਂਸਲ ਚੋਣਾਂ ਵਿੱਚ ਡਿਊਟੀਆਂ ਲੱਗਾ ਦਿਤੀਆਂ ਹਨ, ਜੋ ਅਧਿਆਪਕ ਕਿਸੇ ਵੀ ਤਰ੍ਹਾਂ ਨੇਪਰੇ ਨਹੀਂ ਚਾੜ੍ਹ ਸਕਦੇ। ਆਗੂਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਅਨੇਕਾਂ ਤਰ੍ਹਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਲਗਾਉਣ ਕਰ ਕੇ ਸਕੂਲਾਂ ਵਿੱਚ ਪੜ੍ਹਾਈ ਦਾ ਮਹੌਲ ਖ਼ਤਮ ਹੋ ਚੁੱਕਿਆ ਹੈ।
ਅੰਤ ’ਚ ਡਿਪਟੀ ਡੀਈਓ ਪਰਮਜੀਤ ਸਿੰਘ ਭੋਗਲ ਵੱਲੋਂ ਵਿਸ਼ਵਾਸ ਦਿਵਾਉਣ ’ਤੇ ਉਨ੍ਹਾਂ ਵੱਲੋਂ ਧਰਨਾ ਚੁੱਕਿਆ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਮਸਲਾ ਕੱਲ੍ਹ ਵੀ ਹੱਲ ਨਾ ਹੋਇਆ ਤਾਂ ਸੰਘਰਸ਼ ਤੇਜ਼ ਕਰਨਗੇ। ਇਸ ਸਮੇਂ ਸੁਖਵੀਰ ਕੌਰ, ਰਿੰਪੀ ਰਾਣੀ, ਅਮਨਦੀਪ ਕੌਰ, ਰਾਜਪਾਲ ਸਿੰਘ, ਅਨਮੋਲਦੀਪ ਸਿੰਘ, ਗੁਰਵਿੰਦਰ ਮਾਖਾ, ਗੁਰਪ੍ਰੀਤ ਭੀਖੀ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ, ਕੁਲਦੀਪ ਖਾਰਾ, ਕੁਲਵਿੰਦਰ ਸਿੰਘ, ਰਾਕੇਸ਼ ਕੁਮਾਰ ਹਾਜ਼ਰ ਸਨ।