ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਤਿੰਨ ’ਤੇ ਕੇਸ
ਕਣਕ ਦੇ ਨਾੜ ਨੂੰ ਅਲੱਗ ਅਲੱਗ
Publish Date: Sun, 10 May 2026 07:00 PM (IST)
Updated Date: Mon, 11 May 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਣਕ ਦੇ ਨਾੜ ਨੂੰ ਅਲੱਗ ਅਲੱਗ ਪਿੰਡਾਂ ’ਚ ਅੱਗ ਲਗਾਉਣ ਦੇ ਮਾਮਲੇ ’ਚ ਮਾਨਸਾ ਪੁਲਿਸ ਨੇ ਤਿੰਨ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਬੁਢਲਾਡਾ ਦੇ ਜਾਂਚ ਅਧਿਕਾਰੀ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਏ ਜਾਣ ਦੇ ਮਾਮਲੇ ’ਚ ਨਵਪ੍ਰੀਤ ਐਸਡੀਓ ਦਫ਼ਤਰ ਉਪ ਮੰਡਲ ਭੂਮੀ ਰੱਖਿਆ ਬੁਢਲਾਡਾ ਕਲਸਟਰ ਦੁਆਰਾ ਜਾਣਕਾਰੀ ਦਿੱਤੀ ਸੀ। ਇਸ ਮਾਮਲੇ ’ਚ ਪਰਗਟ ਸਿੰਘ ਵਾਸੀ ਬੱਛੂਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਬੋਹਾ ਦੇ ਜਾਂਚ ਅਧਿਕਾਰੀ ਐਸਸੀ ਅਮਨਦੀਪ ਸਿੰਘ ਨੇ ਦੱਸਿਆ ਕਿ ਕਲਸਟਰ ਅਫ਼ਸਰ ਹਰਜਿੰਦਰ ਸਿੰਘ ਜੇ.ਈ ਕੈਨਾਲ ਸਬ ਡਵੀਜ਼ਨ ਬੁਢਲਾਡਾ ਦੁਆਰਾ ਕਿਸਾਨ ਦੁਆਰਾ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਜਾਣਕਾਰੀ ਦਿੱਤੀ ਸੀ ਅਤੇ ਨਾੜ ਨੂੰ ਅੱਗ ਲਾ ਕੇ ਕਿਸਾਨ ਜੋਗਾ ਸਿੰਘ ਵਾਸੀ ਸੇਦਵਾਲਾ ਦੁਆਰਾ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਇਸ ਦੇ ਇਲਾਵਾ ਥਾਣਾ ਸਦਰ ਮਾਨਸਾ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਭੁਪਿੰਦਰ ਸਿੰਘ ਵਾਸੀ ਤਲਵੰਡੀ ਅਕਲੀਆ ਦੁਆਰਾ ਵੀ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਗਈ ਹੈ ਤੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।