ਕਈ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ
ਨੇੜਲੇ ਪਿੰਡ ਝੇਰਿਆਂਵਾਲੀ ਵਿਖੇ ਕਈ ਪਰਿਵਾਰ
Publish Date: Tue, 12 May 2026 08:20 PM (IST)
Updated Date: Wed, 13 May 2026 04:12 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ, ਝੁਨੀਰ : ਨੇੜਲੇ ਪਿੰਡ ਝੇਰਿਆਂਵਾਲੀ ਵਿਖੇ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਹੋਏ। ਇਨ੍ਹਾਂ ਨੂੰ ਸ਼ਾਮਲ ਕਰਵਾਉਣ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਨੇ ਸ਼ਾਮਲ ਕਰਵਾਇਆ। ਉਨ੍ਹਾਂ ਇਸ ਮੌਕੇ ਕਿਹਾ ਕਿ ਸਾਬਕਾ ਸਰਪੰਚ ਬਾਦਲ ਸਿੰਘ ਆਪਣੇ ਸਾਥੀਆਂ ਸਣੇ ਭਾਜਪਾ ’ਚ ਸ਼ਾਮਲ ਹੋਏ। ਇਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਪਾਰਟੀ ਵਿੱਚ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹੈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗੀ। ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਲਈ ਇੱਕਜੁੱਟ ਹੋ ਕੇ ਕੰਮ ਕੀਤਾ ਜਾਵੇ ਤਾਂ ਜੋ ਪਾਰਟੀ ਨੂੰ ਸਫਲ ਕੀਤਾ ਜਾ ਸਕੇ ਪੱਛਮੀ ਬੰਗਾਲ ਵਿੱਚ ਹੋਈ। ਜਿੱਤ ਤੇ ਪਾਰਟੀ ਵਰਕਰਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ ਤੇ ਜ਼ਿਲ੍ਹਾ ਜਰਨਲ ਸਕੱਤਰ ਜਸਪ੍ਰੀਤ ਸਿੰਘ ਬੁਰਜ ਰਾਏਪੁਰ, ਸਰਕਲ ਪ੍ਰਧਾਨ ਹਰਦੀਪ ਸਿੰਘ ਕਾਕਾ ਤੇ ਸਰਕਲ ਪ੍ਰਧਾਨ ਪਵਨ ਕੁਮਾਰ ਸ਼ਰਮਾ, ਹਲਕਾ ਇੰਚਾਰਜ ਮਲੂਕ ਸਿੰਘ ਬੁਰਜ, ਵਿਕਾਸ ਪੇਂਟਰ ਝੁਨੀਰ, ਰਿੰਕੂ ਮੀਆਂ, ਦਰਸ਼ਨ ਸਿੰਘ ਉਲਕ, ਰਾਜਿੰਦਰ ਸ਼ਰਮਾ (ਲੱਕੀ) ਜਿਲ੍ਹਾ ਸ਼ੋਸ਼ਲ ਮੀਡੀਆ ਇੰਚਾਰਜ ਮਾਨਸਾ ਆਦਿ ਮੌਜੂਦ ਸਨ।