ਮੈਰਿਟ ’ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ
ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀ.
Publish Date: Sat, 25 Apr 2026 06:14 PM (IST)
Updated Date: Sun, 26 Apr 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਮਾਨਸਾ ਦੇ ਦਸਵੀਂ ਜਮਾਤ ਦੇ ਮੈਰਿਟਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਆ ਮੰਦਰ ਦੀ ਪ੍ਰਾਰਥਨਾ ਸਭਾ ਵਿੱਚ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿੱਦਿਆ ਮੰਦਰ ਦੇ ਮੈਨੇਜ਼ਮੈਂਟ ਮੈਂਬਰ, ਬੱਚਿਆਂ ਦੇ ਮਾਤਾ ਪਿਤਾ ਅਤੇ ਸਮੂਹ ਅਧਿਆਪਕ ਸ਼ਾਮਲ ਹੋਏ। ਇਨ੍ਹਾਂ ਸਾਰੇ ਹੀ ਹੋਣਹਾਰ ਵਿਦਿਆਰਥੀਆਂ ਨੂੰ ਫੁੱਲਾਂ ਦੀਆਂ ਮਾਲਾ ਪਹਿਨਾਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਬੜੀ ਹੀ ਖੁਸ਼ੀ ਦੀ ਗੱਲ ਹੈ ਕਿ ਵਿਦਿਆ ਮੰਦਰ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਇਸ ਮੌਕੇ ਵਿਦਿਆ ਮੰਦਰ ਦੇ ਪ੍ਰਧਾਨ ਡਾ. ਬਲਦੇਵ ਰਾਜ ਬਾਂਸਲ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਇਸਦੇ ਨਾਲ ਹੀ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਤਾ ਪਿਤਾ ਅਤੇ ਆਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਮੱਲਾਂ ਮਾਰਨ ਦਾ ਆਸ਼ੀਰਵਾਦ ਦਿੱਤਾ।