ਵਿਧਾਇਕ ਡਾ. ਸਿੰਗਲਾ ਵੱਲੋਂ ਖੇਡ ਮੈਦਾਨ ਦਾ ਉਦਘਾਟਨ
ਪੰਜਾਬ ਨੂੰ ਖੇਡਾਂ ਦੇ ਨਕਸ਼ੇ 'ਤੇ ਮੋਹਰੀ
Publish Date: Tue, 05 May 2026 05:38 PM (IST)
Updated Date: Wed, 06 May 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਨੂੰ ਖੇਡਾਂ ਦੇ ਨਕਸ਼ੇ 'ਤੇ ਮੋਹਰੀ ਬਣਾਉਣ ਅਤੇ ਨੌਜਵਾਨਾਂ ਦੀ ਉਰਜ਼ਾ ਨੂੰ ਉਸਾਰੂ ਪਾਸੇ ਲਗਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਢੀਮੁਹਿੰਮ ਤਹਿਤ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ ਦੀ ਲਾਗਤ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਵਿੱਚ ਅਤਿ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜ ਸਕਣ। ਇਹ ਖੇਡ ਮੈਦਾਨ ਖਿਡਾਰੀਆਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਅਹਿਮ ਕੇਂਦਰ ਸਾਬਤ ਹੋਵੇਗਾ ਅਤੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਯੋਗਤਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰੇਗਾ। ਸਮਾਗਮ ਦੌਰਾਨ ਵਿਧਾਇਕ ਸਿੰਗਲਾ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਤੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।