ਪ੍ਰਧਾਨ ਮੰਤਰੀ ਨੇ ਭਾਰਤੀ ਖੇਤੀਬਾੜੀ ਨੂੰ ਵੱਡੇ ਸੰਕਟ ਵੱਲ ਧੱਕਿਆ : ਕੰਬੋਜ਼
ਕੇਂਦਰ ਦੀ ਨਰਿੰਦਰ ਮੋਦੀ ਵੱਲੋਂ ਅਮਰੀਕਾ
Publish Date: Tue, 03 Mar 2026 06:45 PM (IST)
Updated Date: Wed, 04 Mar 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ ਕੇਂਦਰ ਦੀ ਨਰਿੰਦਰ ਮੋਦੀ ਵੱਲੋਂ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤਿਆਂ ਨੇ ਭਾਰਤੀ ਖੇਤੀਬਾੜੀ ਨੂੰ ਵੱਡੇ ਸੰਕਟ ਵੱਲ ਧੱਕ ਦਿੱਤਾ ਹੈ। ਇਸ ਗੱਲ ਦਾ ਪ੍ਰਗਟਾਵਾ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਦੋਸ਼ ਲਗਾਇਆ ਕਿ ਵਿਦੇਸ਼ੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਬਣਾਈਆਂ ਨੀਤੀਆਂ ਕਿਸਾਨਾਂ ਦੀ ਆਰਥਿਕਤਾ ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਅਜਿਹੇ ਸਮਝੌਤੇ ਦੇਸ਼ ਦੀ ਖਾਦ ਸੁਰੱਖਿਆ ਅਤੇ ਪੇਂਡੂ ਜੀਵਨਯਾਪਨ ਲਈ ਖ਼ਤਰਨਾਕ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਅਤੇ ਕਿਸਾਨੀ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਗਹਿਰਾ ਅਸੰਤੋਸ਼ ਪੈਦਾ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਆਮ ਲੋਕਾਂ ਦੇ ਮੁੱਦੇ ਰੋਜ਼ਗਾਰ, ਕਿਸਾਨੀ, ਮਹਿਲਾ ਭਲਾਈ ਅਤੇ ਪੇਂਡੂ ਵਿਕਾਸ ਸਰਕਾਰਾਂ ਦੀਆਂ ਤਰਜੀਹਾਂ ਤੋਂ ਬਾਹਰ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਯੋਜਨਾਵਾਂ, ਜੋ ਪੇਂਡੂ ਮਜ਼ਦੂਰਾਂ ਲਈ ਜੀਵਨ ਰੇਖਾ ਹਨ। ਉਨ੍ਹਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੇਂਡੂ ਰੋਜ਼ਗਾਰ ਦੀਆਂ ਸੰਭਾਵਨਾਵਾਂ ਘਟਦੀਆਂ ਗਈਆਂ ਤਾਂ ਗਰੀਬ ਵਰਗ ਲਈ ਜੀਵਨ ਜਿਉਣਾ ਹੋਰ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਇਸ ਮਾਮਲੇ ‘ਤੇ ਚੁੱਪ ਨਹੀਂ ਬੈਠੇਗੀ ਅਤੇ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਖਾਸ ਤੌਰ ‘ਤੇ ਮਹਿਲਾਵਾਂ ਲਈ ਹਰ ਮਹੀਨੇ ਆਰਥਿਕ ਸਹਾਇਤਾ ਦੇਣ ਦੇ ਵਾਅਦੇ ਨੂੰ ਲੈ ਕੇ ਸਵਾਲ ਉਠਾਏ ਗਏ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਚੋਣ ਗਾਰੰਟੀਆਂ ਰਾਹੀਂ ਲੋਕਾਂ ਵਿੱਚ ਉਮੀਦਾਂ ਪੈਦਾ ਕੀਤੀਆਂ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰਿਆ, ਜਿਸ ਕਾਰਨ ਗ੍ਰਾਮੀਣ ਅਤੇ ਮਜ਼ਦੂਰ ਵਰਗ ਵਿੱਚ ਨਾਰਾਜ਼ਗੀ ਵਧੀ ਹੈ।ਰੈਲੀਆਂ ’ਚ ਕਾਂਗਰਸੀਆਂ ਦੀ ਦਿਖੀ ਇਕਜੁੱਟਤਾ ਕੀ ਸਾਲ 2027 ਦੀਆਂ ਚੋਣਾਂ ’ਚ ਵੀ ਇਸੇ ਤਰ੍ਹਾਂ ਦਿਖੇਗੀ, ਦੇ ਪੁੱਛੇ ਸਵਾਲ ਦੇ ਜਵਾਬ ਚ ਕਿਹਾ ਕਿ ਪਾਰਟੀ ਵੱਡੀ ਹੈ ਅਤੇ ਪਾਰਟੀ ਨਾਲ ਚੱਲਣ ਵਾਲੇ ਹੀ ਅੱਗੇ ਵਧਣਗੇ। ਆਉਣ ਵਾਲੀਆਂ 2027 ਦੀਆਂ ਚੋਣਾਂ ’ਚ ਵੀ ਇਸੇ ਤਰ੍ਹਾਂ ਇਕਜੁੱਟਤਾ ਦਿਖੇਗੀ ਅਤੇ ਕਾਂਗਰਸ ਚੋਣਾਂ ਜਿੱਤ ਕੇ ਸੱਤਾ ’ਚ ਆਉਣ ਦਾ ਦਾਅਵਾ ਵੀ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਜੇਕਰ ਮਨਰੇਗਾ ਵਰਗੀਆਂ ਯੋਜਨਾਵਾਂ ਕਮਜ਼ੋਰ ਹੁੰਦੀਆਂ ਹਨ ਤਾਂ ਇਸਦਾ ਸਿੱਧਾ ਅਸਰ ਪਿੰਡਾਂ ਦੀ ਅਰਥਵਿਵਸਥਾ ’ਤੇ ਪੈਂਦਾ ਹੈ, ਜਿਸ ਨਾਲ ਗਰੀਬ ਅਤੇ ਮਜ਼ਦੂਰ ਵਰਗ ਦੀ ਜ਼ਿੰਦਗੀ ਹੋਰ ਮੁਸ਼ਕਲ ਬਣ ਜਾਂਦੀ ਹੈ। ਜ਼ਿਲ੍ਹਾ ਪ੍ਰਧਾਨ ਨੇ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਏਗੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਨੀਤੀਆਂ ਬਣਾਉਂਦੇ ਸਮੇਂ ਕਿਸਾਨੀ ਦੀ ਜ਼ਮੀਨੀ ਹਕੀਕਤ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਸਾਬਕਾ ਪ੍ਰਧਾਨ ਮਾਈਕਲ ਗਾਗੋਵਾਲ, ਵਿਕਰਮ ਮੋਫਰ, ਬਲਬੀਰ ਸਿੰਘ ਦੰਦੀਵਾਲ ਸੱਤਪਾਲ ਮੂਲੇਵਾਲਾ, ਚਮਕੌਰ ਸਿੰਘ ਮੂਸੇਵਾਲਾ ਬਲਕੌਰ ਸਿੰਘ ਮੂਸੇਵਾਲਾ ਨਵੀਨ ਕਾਲਾ ਬੋਹਾ ਗੁਰਪ੍ਰੀਤ ਸਿੰਘ ਵਿੱਕੀ, ਰਣਜੀਤ ਸਿੰਘ ਦੌਦੜਾ, ਹਰਬੰਸ ਸਿੰਘ ਖਿੱਪਲ, ਲਛਮਣ ਸਿੰਘ ਲੱਖਿਆ, ਸੁੱਖਾ ਬਰੇਟਾ, ਲਾਲੂ ਭਾਰਦਵਾਜ, ਹਰਵਿੰਦਰ ਸ਼ਰਮਾ, ਸੁਰੇਸ਼ ਸ਼ਰਮਾ, ਹਰਵਿੰਦਰਦੀਪ ਸਿੰਘ ਸਵੀਟੀ, ਗੁਰਸੇਵਕ ਸਿੰਘ ਵਰ੍ਹੇ, ਕੁਲਬੀਰ ਸਿੰਘ, ਧਰਮ ਸਿੰਘ, ਅਮਰੀਕ ਸਿੰਘ ਢਿੱਲੋਂ, ਗੁਰਬਿੰਦਰ ਭੁਖੁਦਿਆਲ, ਤਰਜੀਤ ਸਿੰਘ ਚਹਿਲ, ਸੁਖਦਰਸ਼ਨ ਖਾਰਾ, ਪ੍ਰਿਤਪਾਲ ਡਾਲੀ, ਖੇਮ ਸਿੰਘ ਜਟਾਣਾ, ਸੁਰੇਸ਼ ਨੰਦਗੜ੍ਹੀਆ, ਨਰੇਸ਼ ਐਮ.ਸੀ, ਸਤਗੁਰ ਸਿੰਘ ਜਲਵੇੜਾ, ਮਨਦੀਪ ਸਿੰਘ ਗੋਰਾ, ਸੱਤਪਾਲ ਮੂਲੇਵਾਲਾ, ਸਵਰਨ ਸਿੰਘ ਖੁਡਾਲ ਮੱਖਣ ਸ਼ਰਮਾ ਤਰਜੀਤ ਚਹਿਲ, ਹਰਵਿੰਦਰ ਕੌਰ ਸਿੱਧੂ, ਜੱਗਾ ਸਿੰਘ, ਸਾਬਕਾ ਯੂਥ ਪ੍ਰਧਾਨ ਗੋਪਾਲ ਸ਼ਰਮਾ, ਪ੍ਰਿਤਪਾਲ ਡਾਲੀ, ਰਾਧੇ ਸ਼ਾਮ ਮੂਸਾ, ਬੀਰਇੰਦਰ ਧਾਲੀਵਾਲ ਡਾਕਟਰ ਮਨਜੀਤ ਰਆਣਾ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।