ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ
ਮੋਟਰਸਾਈਕਲ ਚੋਰੀ
Publish Date: Thu, 12 Mar 2026 06:59 PM (IST)
Updated Date: Thu, 12 Mar 2026 07:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਥਾਣਾ ਸਿਟੀ-1 ਮਾਨਸਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੀੜਤ ਗੁਰਤੇਜ ਸਿੰਘ ਵਾਸੀ ਨੰਗਲ ਕਲਾਂ ਅਨੁਸਾਰ 17 ਫ਼ਰਵਰੀ ਨੂੰ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀਬੀ 31ਜੈੱਡ 7515 ਮਾਰਕਾ ਸਪਲੈਂਡਰ ਪਲੱਸ ਰੰਗ ਕਾਲਾ ਨੂੰ ਬਾਲਾ ਜੀ ਕਲੀਨਿਕ ਦੇ ਬਾਹਰ ਖੜ੍ਹਾ ਕੀਤਾ ਸੀ। ਇਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਕੀਤੀ ਜਾ ਰਹੀ ਹੈ।