ਨਗਰ ਨਿਗਮ ਚੋਣਾਂ : ਸੁਪਰੀਮ ਕੋਰਟ 'ਚ ਸੁਣਵਾਈ 8 ਮਈ ਨੂੰ, ਸ਼੍ਰੋਮਣੀ ਅਕਾਲੀ ਦਲ ਨੇ ਪਾਈ ਸੀ ਪਟੀਸ਼ਨ
Shiromani Akali Dal ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਪਾਈ ਪਟੀਸ਼ਨ 'ਚ ਦੋਸ਼ ਲਾਇਆ ਗਿਆ ਸੀ ਕਿ ਸੱਤਾਧਾਰੀ ਧਿਰ ਨੂੰ ਫਾਇਦਾ ਦੇਣ ਲਈ ਗਲਤ ਵਾਰਡਬੰਦੀ ਕੀਤੀ ਗਈ ਹੈ।
Publish Date: Tue, 05 May 2026 04:44 PM (IST)
Updated Date: Tue, 05 May 2026 04:47 PM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਕੀਤੀ ਗਈ ਵਾਰਡਬੰਦੀ ਤੇ ਵਾਰਡ ਵਾਈਜ਼ ਵੋਟਰਾਂ ਦੀ ਗਿਣਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਈ ਗਈ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਣ 8 ਮਈ ਨੂੰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਵੱਲੋਂ ਪਾਈ ਪਟੀਸ਼ਨ 'ਚ ਦੋਸ਼ ਲਾਇਆ ਗਿਆ ਸੀ ਕਿ ਸੱਤਾਧਾਰੀ ਧਿਰ ਨੂੰ ਫਾਇਦਾ ਦੇਣ ਲਈ ਗਲਤ ਵਾਰਡਬੰਦੀ ਕੀਤੀ ਗਈ ਹੈ।
ਪਟੀਸ਼ਨ 'ਚ ਕਿਹਾ ਗਿਆ ਸੀ ਕਿ ਕਈ ਵਾਰਡਾਂ 'ਚ 8 ਹਜ਼ਾਰ ਵੋਟਰ ਹਨ ਜਦੋਂਕਿ ਕੁਝ ਵਾਰਡਾਂ 'ਚ ਵੋਟਰਾਂ ਦੀ ਗਿਣਤੀ 1200 ਤੋਂ 1500 ਵਿਚਕਾਰ ਹੈ। ਪਟੀਸ਼ਨ 'ਚ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਸੀ ਕਿ ਨਵੀਂ ਵਾਰਡ ਬੰਦੀ ਨੂੰ ਰੱਦ ਕਰਕੇ ਨਗਰ ਨਿਗਮ ਦੀ ਚੋਣ ਪੁਰਾਣੀ ਵਾਰਡ ਬੰਦੀ ਤੇ ਕਰਵਾਉਣ ਦੇ ਆਦੇਸ਼ ਦਿੱਤੇ ਜਾਣ। ਸ਼੍ਰੋਮਣੀ ਅਕਾਲੀ ਦਲ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਦੱਸਿਆ ਕਿ ਪਟੀਸ਼ਨ ਤੇ ਸੁਣਵਾਈ 8 ਮਈ ਨੂੰ ਹੋਵੇਗੀ।