ਪਹਿਲੇ ਦਿਨ ਕਿਸੇ ਉਮੀਦਵਾਰ ਨੇ ਨਹੀਂ ਭਰੇ ਕਾਗਜ਼
ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ
Publish Date: Wed, 13 May 2026 07:54 PM (IST)
Updated Date: Thu, 14 May 2026 04:13 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਉਮੀਦਵਾਰ ਨੇ ਕਾਗਜ਼ ਨਹੀਂ ਭਰੇ। ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਕਾਗਜ਼ ਦਾਖ਼ਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।