ਹੀਰੋਂ ਖ਼ੁਰਦ ’ਚ ਸਜਾਇਆ ਨਗਰ ਕੀਰਤਨ
ਪਿੰਡ ਹੀਰੋਂ ਖ਼ੁਰਦ ਵਿਖੇ ਸੰਤ ਬਾਬਾ ਬੱਗਾ ਸਿੰਘ
Publish Date: Thu, 12 Mar 2026 06:15 PM (IST)
Updated Date: Thu, 12 Mar 2026 06:18 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਹੀਰੋਂ ਖ਼ੁਰਦ : ਪਿੰਡ ਹੀਰੋਂ ਖ਼ੁਰਦ ਵਿਖੇ ਸੰਤ ਬਾਬਾ ਬੱਗਾ ਸਿੰਘ ਦੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਸਾਹਿਬ ਵਿੱਚ ਸਜਾਇਆ ਗਿਆ। ਨਗਰ ਕੀਰਤਨ ਨਾਲ ਚੱਲ ਰਹੀ ਸੰਗਤ ਲਈ ਵੱਖ-ਵੱਖ ਪੜਾਵਾਂ ’ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਰਾਗੀ ਜਥਿਆਂ ਨੇ ਕੀਰਤਨ ਦੀ ਸਾਂਝ ਪਾਈ ਤੇ ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਨਗਰ ਕੀਰਤਨ ਨਾਲ ਚੱਲ ਰਹੀ ਸੰਗਤ ਨੇ ਸਤਿਨਾਮ ਵਾਹਿਗੁਰੂ ਜੀ ਦਾ ਸਿਮਰਨ ਕਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।