- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਰਾਜ ਚੋਣ ਕਮਿਸ਼ਨ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਜੇ ਦਿਨ 15 ਉਮੀਦਵਾਰਾਂ ਵੱਲੋ ਆਪਣੇ ਕਾਗਜ਼ ਦਾਖਲ ਕਰਵਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ- ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਕੌਂਸਲ ਬਰੇਟਾ ਵਿਖੇ 2, ਨਗਰ ਕੌਂਸਲ ਬੁਢਲਾਡਾ ਵਿਖੇ 4, ਨਗਰ ਕੌਂਸਲ ਮਾਨਸਾ ਵਿਖੇ 8 ਅਤੇ ਨਗਰ ਪੰਚਾਇਤ ਬੋਹਾ ਵਿਖੇ 1 ਉਮੀਦਵਾਰ ਵੱਲੋ ਕਾਗਜ਼ ਦਾਖਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਜੋਗਾ ਵਿਖੇ ਅੱਜ ਵੀ ਕੋਈ ਕਾਗਜ਼ ਦਾਖਲ ਨਹੀਂ ਹੋਇਆ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।