ਕੁੱਟਮਾਰ ਕਰਨ ’ਤੇ ਦੋ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਕਰਨ ਵਾਲੇ ਦੋ ਖਿਲਾਫ ਕੇਸ ਦਰਜ
Publish Date: Tue, 17 Feb 2026 04:30 PM (IST)
Updated Date: Wed, 18 Feb 2026 04:13 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਪਾਰਸ ਭੋਲਾ ਵਾਸੀ 100 ਫੁੱਟ ਰੋਡ ਬਠਿੰਡਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਮਨਪ੍ਰੀਤ ਸਿੰਘ ਨਾਲ ਹਨੂਮਾਨ ਚੌਂਕ ਕੋਲ ਜਾ ਰਿਹਾ ਸੀ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਉਸਦੀ ਕੁੱਟਮਾਰ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।