ਸਿਹਤ ਵਿਭਾਗ ਨੇ ਡੇਂਗੂ ਮਲੇਰੀਆ ਦਾ ਸਰਵੇ ਕੀਤਾ
ਸਿਹਤ ਵਿਭਾਗ ਨੇ ਡੇਂਗੂ ਮਲੇਰੀਆ ਦਾ ਸਰਵੇ ਕੀਤਾ
Publish Date: Wed, 03 Sep 2025 05:37 PM (IST)
Updated Date: Wed, 03 Sep 2025 05:37 PM (IST)

ਸਿਹਤ ਵਿਭਾਗ ਨੇ ਡੇਂਗੂ ਮਲੇਰੀਆ ਦਾ ਸਰਵੇ ਕੀਤਾਭਰੇ ਗਏ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਐਂਟੀ ਲਾਰਵਾ ਟੀਮਾਂ ਵੱਲੋਂ ਰਾਮਾਂ ਮੰਡੀ ਵਿਖੇ ਡੇਂਗੂ ਮਲੇਰੀਆ ਦਾ ਸਰਵੇ ਕੀਤਾ ਗਿਆ। ਸਰਵੇ ਦੌਰਾਨ ਕਈ ਜਗ੍ਹਾ ’ਤੇ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ ਤੇ ਪਾਣੀ ਖੜ੍ਹਨ ਵਾਲੀਆਂ ਥਾਵਾਂ ’ਤੇ ਸਪਰੇਅ ਅਤੇ ਫੌਗਿੰਗ ਕਰਵਾਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਪਾਣੀ ਦੇ ਸੈਂਪਲ ਵੀ ਭਰੇ ਗਏ ਅਤੇ ਲੋਕਾਂ ਨੂੰ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਹਫ਼ਤੇ ਤੋਂ ਵੱਧ ਪਾਣੀ ਖੜ੍ਹਣ ਵਾਲੇ ਸੋਮਿਆਂ ਨੂੰ ਹਫ਼ਤੇ ਦੇ ਇਕ ਦਿਨ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾ ਕੇ ਵਰਤੋਂ ਵਿਚ ਲਿਆਉਣੇ ਚਾਹੀਦੇ ਹਨ। ਉਲਟੀਆਂ ਜਾਂ ਦਸਤ ਹੋਣ ਦੀ ਸੂਰਤ ਵਿਚ ਓਆਰਐਸ. (ਜੀਵਨ ਰੱਖਿਅਕ ਘੋਲ) ਦੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਪਖ਼ਾਨਾ ਬਾਹਰ ਖੁੱਲੇ ਵਿਚ ਨਹੀਂ ਜਾਣਾ ਚਾਹੀਦਾ, ਪਾਣੀ ਉਬਾਲ ਕੇ ਜਾਂ ਕਲੋਰੀਨੇਟ ਕਰਕੇ ਪੀਣਾ ਚਾਹੀਦਾ ਹੈ, ਪਾਣੀ ਸਾਫ਼ ਕਰਨ ਲਈ ਸਿਹਤ ਵਿਭਾਗ ਵੱਲੋਂ ਕਲੋਰੀਨ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪਾਣੀ ਖੜ੍ਹਨ ਵਾਲੇ ਸੋਮਿਆਂ ਤੇ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ। ਟੀਮ ਮੈਂਬਰਾਂ ਵੱਲੋ ਲੋਕਾਂ ਨੂੰ ਡੇਂਗੂ ਤੋ ਬਚਾਅ ਸਬੰਧੀ ਸਾਵਧਾਨਿਆਂ ਬਾਰੇ ਵੀ ਦੱਸਿਆ ਗਿਆ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਕਰਿਤੀ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਵਿਖੇ ਡੇਂਗੂ ਤੋ ਪੀੜਤ ਮਰੀਜ਼ਾਂ ਦੇ ਇਲਾਜ ਲਈ ਡੇਂਗੂ ਵਾਰਡ ਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾ ਵਿਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ ।