ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਤੁਰੰਤ ਬਿਨਾਂ ਦੇਰੀ 50 ਹਜ਼ਾਰ ਪ੍ਰਤੀ ਏਕੜ ਮੁਅਵਜ਼ਾ ਦੇਵੇ : ਤੁੰਗਵਾਲੀ
ਪੰਜਾਬ ਸਰਕਾਰ ਹੜ ਪ੍ਰਭਾਵਿਤ ਲੋਕਾਂ ਲਈ ਤਰੁੰਤ ਬਿਨਾਂ ਦੇਰੀ 50 ਹਜ਼ਾਰ ਪ੍ਰਤੀ ਏਕੜ ਮੁਅਵਜ਼ਾ ਦੇਵੇ: ਤੁੰਗਵਾਲੀ
Publish Date: Wed, 03 Sep 2025 06:20 PM (IST)
Updated Date: Wed, 03 Sep 2025 06:22 PM (IST)

ਕੇਂਦਰ ਸਰਕਾਰ ਹਾਈਪਾਵਰ ਕਮੇਟੀ ਪੰਜਾਬ ਭੇਜੇ ਅਤੇ ਤਰੁੰਤ ਆਰਥਿਕ ਪੈਕੇਜ ਦਾ ਐਲਾਨ ਕਰੇ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਤੁਰੰਤ ਹੜ ਪੀੜਤ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਤਰੁੰਤ ਲੋਕਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਕੇਂਦਰ ਸਰਕਾਰ ਵੀ ਪੰਜਾਬ ਲਈ ਤਰੁੰਤ ਆਰਥਿਕ ਪੈਕੇਜ ਦਾ ਐਲਾਨ ਕਰੇ। ਇਹ ਵਿਚ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਾ ਸਿੰਘ ਤੁੰਗਵਾਲੀ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੇਘਰ ਹੋ ਚੁੱਕੇ ਲੋਕਾਂ ਨੂੰ ਤਰੁੰਤ ਰਾਹਤ ਰਾਸ਼ੀ ਜਾਰੀ ਕਰੇ। ਉਨ੍ਹਾਂ ਆਖਿਆ ਕਿ ਅਜੇ ਤਕ ਬਹੁਤੇ ਹੜ ਪੀੜਤ ਪਰਿਵਾਰਾਂ ਕੋਲ ਕੋਈ ਸਰਕਾਰੀ ਮਦਦ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡ ਲਗਾਤਾਰ ਹੜ ਦੀ ਮਾਰ ਹੇਠ ਆ ਰਹੇ ਹਨ, ਪਰ ਪੰਜਾਬ ਸਰਕਾਰ ਦੇ ਮੰਤਰੀ ਸਿਵਾਏ ਦੌਰਿਆਂ ਤੋਂ ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੇ ਪਿੰਡਾਂ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਕਿਸਾਨਾਂ ਲਈ ਮੁਆਵਜੇ ਦਾ ਐਲਾਨ ਕਰੇ। ਇਸ ਦੇ ਨਾਲ ਹੀ ਜਿੰਨ੍ਹਾਂ ਲੋਕਾਂ ਦੇ ਘਰ ਢਹਿਣ ਕਾਰਨ ਉਹ ਘਰੋਂ ਬੇਘਰ ਹੋ ਗਏ ਹਨ, ਉਨ੍ਹਾਂ ਦੇ ਰਹਿਣ ਸਹਿਣ ਦਾ ਇੰਤਜ਼ਾਮ ਸਰਕਾਰ ਵੱਲੋਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕੁਦਰਤੀ ਆਫਤ ਹੈ ਪਰ ਪੰਜਾਬ ਸਰਕਾਰ ਨੂੰ ਇਸ ਤੋਂ ਪਹਿਲਾਂ ਅਲਰਟ ਰਹਿਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਡਰੇਨਾਂ ਅਤੇ ਨਾਲਿਆਂ ਦੀ ਕੋਈ ਸਫਾਈ ਨਹੀਂ ਕਰਵਾਈ, ਜਿਸ ਕਾਰਨ ਵੀ ਇਹ ਵੱਡੀ ਸਮੱਸਿਆ ਪੈਦਾ ਹੋਈ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਲਸਾੜਾ ਡਰੇਨ ਅਤੇ ਚੰਦ ਭਾਨ ਡਰੇਨ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਪਰ ਜੇਕਰ ਦੋਵਾਂ ਡਰੇਨਾਂ ਦੀ ਸਫਾਈ ਕਰਾਈ ਹੁੰਦੀ ਤਾਂ ਲੋਕਾਂ ਨੂੰ ਕੋਈ ਖਤਰਾ ਨਹੀਂ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮੌਕੇ ਤੁਰੰਤ ਐਕਸ਼ਨ ਕਰਦਿਆਂ ਹੜ ਪੀੜਤ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਅਕਾਲੀ ਆਗੂਆਂ ਨੇ ਇਹ ਵੀ ਕਿਹਾ ਕਿ ਹੜਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਅਗਾਊ ਪ੍ਰਬੰਧ ਨਹੀਂ ਕੀਤੇ, ਜਿਸ ਕਾਰਨ ਲੋਕਾਂ ਦਾ ਜਿਆਦਾ ਨੁਕਸਾਨ ਹੋਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਹਾਈਪਾਵਰ ਕਮੇਟੀ ਨੂੰ ਪੰਜਾਬ ਵਿਚ ਭੇਜਣ ਅਤੇ ਸੂਬੇ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਤਰੁੰਤ ਰਾਹਤ ਪੈਕੇਜ ਦਾ ਐਲਾਨ ਕਰੇ।