ਹੜ੍ਹ ਪੀੜਤਾ ਦੀ ਸ੍ਰੋਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਹਰ ਸੰਭਵ ਮਦਦ :-ਸੇਖੋਂ
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਸਰਦਾਰ ਜਨਮੇਜਾ ਸਿੰਘ ਸੇਖੋ ਵੱਲੋਂ ਵਿਧਾਨ ਸਭਾ ਹਲਕਾ ਜੀਰਾ ਦੇ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੂੰ ਨਾਲ ਲੈ ਕੇ ਹੜ੍ਹ ਪੀੜਤਾਂ ਨਾਲ ਦੁੱਖ ਦਰਦ ਵੰਡਾਉਂਦੇ ਹੋਏ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਜਨਮੇਜਾ ਸਿੰਘ ਸੇਖੋਂ ਵੱਲੋਂ ਪਿੰਡ ਰੁਕਣੇ ਵਾਲਾ ਬੰਨ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਵਾਰੇ ਗੱਲ ਕੀਤੀ ਇਸ ਤੋਂ ਇਲਾਵਾ ਸੇਖੋਂ ਵਲੋਂ ਪਿੰਡ ਰੁਕਨੇ ਵਾਲਾ, ਦੀਨੇ ਕੇ, ਅਰਾਜੀ ਸਭਰਾਂ, ਗੱਟਾਂ ਬਾਦਸ਼ਾਹ, ਅਸ਼ੀਕੇ ਕਾ, ਫੱਤੇ ਵਾਲਾ ਆਲੇ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਤੇ ਹੜ੍ਹ ਪੀੜਤਾ ਨਾਲ ਗੱਲ ਕੀਤੀ ਤੇ ਹਰ ਸੰਵਵ ਮਦਦ ਕਰਨ ਦਾ ਭਰੋਸਾ ਦਿੱਤਾ। ਸਰਦਾਰ ਜਨਮੇਜਾ ਸਿੰਘ ਸੇਖੋਂ ਨੇ ਪੱਤਰਕਾਰਾਂ ਨਾਲ ਫੋਨ ਗੱਲ ਕਰਦਿਆਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਖਾਸ ਕਰਕੇ ਹੜ ਪੀੜਤਾਂ ਨਾਲ ਉਹ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨਗੇ। ਉਨ੍ਹਾਂ ਕਿਹਾ ਹੜ੍ਹਾਂ ਕਾਰਨ ਪੰਜਾਬ ਅੰਦਰ ਜਿਆਦਾ ਨੁਕਸਾਨ ਹੋਣ ਦਾ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ’ਤੇ ਜਿੰਮੇਵਾਰ ਹੈ ਕਿਉਂਕਿ ਉਨ੍ਹਾਂ ਨੇ ਸਮੇਂ ਸਿਰ ਪੰਜਾਬ ਅੰਦਰ ਕੱਸੀਆਂ ਨਹਿਰਾਂ ਅਤੇ ਨਾਲਿਆਂ ਦੀ ਸਫਾਈ ਨਹੀਂ ਕਰਵਾਈ ਜਿਸ ਕਰਕੇ ਥਾਂ ਥਾਂ ਤੋਂ ਬੰਨ ਟੁੱਟਦੇ ਗਏ ਅਤੇ ਖੇਤਾਂ ਦੇ ਖੇਤ ਪਾਣੀ ਦੀ ਮਾਰ ਹੇਠ ਆ ਗਏ। ਉਨ੍ਹਾਂ ਕਿਹਾ ਹੜ੍ਹ ਪੀੜਤਾਂ ਦੀ ਜੋ ਮਦਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਨੀ ਸੀ ਉਹ ਆਪਣੀ ਜਿੰਮੇਵਾਰੀ ਤੋਂ ਪੂਰੀ ਤਰ੍ਹਾਂ ਭੱਜ ਚੁੱਕੀ ਹੈ। ਹੜ੍ਹ ਪੀੜਤਾਂ ਦੀ ਮਦਦ ਸ੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਸਮਾਜ ਸੇਵੀ ਸੰਸਥਾਵਾਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਹੜ੍ਹ ਪੀੜਤਾਂ ਦੀ ਮਦਦ ਲਈ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਦਿਨ ਰਾਤ ਇਕ ਕੀਤਾ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਦਿਲਬਾਗ ਸਿੰਘ ਆਲੇ ਵਾਲਾ, ਸਰਬਜੀਤ ਸਿੰਘ ਫਤਿਹਵਾਲਾ, ਸੁਖਮੰਦਰ ਸਿੰਘ ਸ਼ੂਸ਼ਕ, ਚਮਕੌਰ ਸਿੰਘ, ਸੁਖਜਿੰਦਰ ਸਿੰਘ ਔਲਖ ਯੂਥ ਆਗੂ, ਸਾਬਕਾ ਚੇਅਰਮੈਨ ਮੋਹਨ ਸਿੰਘ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਬੰਬ, ਸਰਕਲ ਪ੍ਰਧਾਨ ਪਿਆਰਾ ਸਿੰਘ ਢਿੱਲੋਂ, ਸਾਰਜ ਸਿੰਘ ਸਭਰਾਂ, ਜਸਵੰਤ ਸਿੰਘ ਸੋਭਾ, ਖੜਕ ਸਿੰਘ ਪੱਲੂਵਾਲਾ, ਮਹਿੰਦਰ ਸਿੰਘ ਲਹਿਰਾ, ਕੁਲਦੀਪ ਸਿੰਘ ਬਾਹਰ ਵਾਲੀ, ਜਸਵਿੰਦਰ ਸਿੰਘ ਭੁੱਲਰ, ਨਛੱਤਰ ਸਿੰਘ ਸੰਧੂ, ਜਸਪਾਲ ਸਿੰਘ ਤਲਵੰਡੀ ਨੇਪਾਲਾਂ, ਨਿਰਮਲ ਸਿੰਘ ਆਲੇ ਵਾਲਾ ਆਦਿ ਮੌਜੂਦ ਸਨ।