ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਵਿਭਾਗ ਨੂੰ ਭੇਜਿਆ ਨੋਟਿਸ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੁੱਖ ਵਿਭਾਗ ਨੂੰ ਭੇਜਿਆ ਨੋਟਿਸ
Publish Date: Thu, 18 Sep 2025 07:02 PM (IST)
Updated Date: Thu, 18 Sep 2025 07:02 PM (IST)
-ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਮੁੱਖ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਲਗਭਗ ਛੇ ਮਹੀਨਿਆਂ ਦਾ ਸਮਾਂ ਬੀਤ ਗਿਆ ਹੈ, ਪ੍ਰੰਤੂ ਪੰਜਾਬ ਦੀਆਂ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਸੈਂਟਰ ਫੰਡ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਮਾਣ ਭੱਤਾ ਦੇਣ ’ਚ ਅਸਫ਼ਲ ਹੋਈ ਹੈ ਤੇ ਇਸ ਵੇਲੇ ਆਂਗਨਵਾੜੀ ਵਰਕਰਾਂ ਹੈਲਪਰਾਂ ਦੇ ਚੁੱਲ੍ਹੇ ਠੰਢੇ ਪਏ ਹਨ। ਇਸ ਸਬੰਧੀ ਆਂਗਨਵਾੜੀ ਵਰਕਰਾਂ ਹੈਲਪਰਾਂ ਨੂੰ ਇਹ ਕਹਿ ਕੇ ਸਾਰ ਦਿੱਤਾ ਜਾਂਦਾ ਹੈ ਕਿ ਅਗਲੇ ਹਫ਼ਤੇ 10 ਦਿਨਾਂ ਤਕ ਮਾਣ ਭੱਤਾ ਦੇ ਦੇਵਾਂਗੇ ਪ੍ਰੰਤੂ ਛੇ ਮਹੀਨਿਆਂ ਦਾ ਸਮਾਂ ਬੀਤਣ ਤਕ ਮਾਣ ਭੱਤਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਵਿਭਾਗ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ ਕਿ ਜੇਕਰ ਇਸ ਹਫ਼ਤੇ ਦੇ ਅੰਦਰ-ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਆਲ ਪੰਜਾਬ ਆਂਗਣਵਾੜੀ ਯੂਨੀਅਨ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰੇਗੀ, ਜਿਸਦੀ ਜਿੰਮੇਵਾਰੀ ਮੁੱਖ ਵਿਭਾਗ ਦੀ ਹੋਵੇਗੀ।