ਪੀਐੱਨਬੀ ਨੇ ਮਨਾਇਆ ਦੀਵਾਲੀ ਦਾ ਤਿਉਹਾਰ
ਪੀਐਨਬੀ ਨੇ ਦੀਵਾਲੀ ਦਾ ਤਿਉਹਾਰ ਮਨਾਇਆ
Publish Date: Sun, 19 Oct 2025 06:33 PM (IST)
Updated Date: Mon, 20 Oct 2025 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਇੱਥੋਂ ਦੇ ਪੰਜਾਬ ਨੈਸ਼ਨਲ ਬੈਂਕ ਦੇ ਡਿਵੀਜ਼ਨਲ ਦਫ਼ਤਰ ਵਿਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਡਿਵੀਜ਼ਨਲ ਹੈੱਡ ਦੀਪਕ ਮਹਤਾਨੀ ਨੇ ਸਮੂਹ ਸਟਾਫ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਨੇ ਸਟਾਫ ਅਤੇ ਸ਼ਹਿਰ ਵਾਸੀਆਂ ਨੂੰ ਹਰੀ ਦੀਵਾਲੀ ਮਨਾਉਣ ਲਈ ਵੀ ਉਤਸ਼ਾਹਿਤ ਕੀਤਾ। ਇਸ ਮੌਕੇ ਏਜੀਐਮ ਚੰਦਰਪਾਲ, ਮੁੱਖ ਪ੍ਰਬੰਧਕ ਸੁਰਿੰਦਰ ਗਰਗ, ਮਧੂ ਬਾਂਸਲ ਅਤੇ ਸਮੂਹ ਸਟਾਫ ਮੌਜੂਦ ਸਨ।