ਕਾਂਗੜ ’ਚ ਵਿਦਿਆਰਥੀਆਂ ਨੂੰ ਡੇਂਗੂ ਤੇ ਮਲੇਰੀਏ ਬਾਰੇ ਕੀਤਾ ਜਾਗਰੂਕ
ਕਾਂਗੜ ’ਚ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਏ ਸਬੰਧੀ ਕੀਤਾ ਜਾਗਰੂਕ
Publish Date: Sun, 19 Oct 2025 06:40 PM (IST)
Updated Date: Mon, 20 Oct 2025 04:00 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਿਹਤ ਕਰਮਚਾਰੀ ਡਾ. ਬੇਅੰਤ ਕੌਰ, ਡਾ. ਮਲਕੀਤ ਸਿੰਘ ਐੱਮਪੀਐੱਚਡਬਲਯੂ, ਡਾ. ਸੁਖਮੰਦਰ ਸਿੰਘ ਐੱਮਪੀਐੱਚਡਬਲਯੂ ਨੇ ਬੱਚਿਆਂ ਨੂੰ ਡੇਂਗੂ ਅਤੇ ਮਲੇਰੀਏ ਦੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਦਾ ਸਾਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮਲੇਰੀਏ ਦੇ ਕਾਰਨ ਪਲਾਜਮੋਡੀਅਮ ਪ੍ਰੋਟੋਜੋਆ ਪਰਜੀਵੀ ਹਨ, ਜੋ ਮਾਦਾ ਐਨਾਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਖੜ੍ਹੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਾਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਨਹੀਂ ਜਮ੍ਹਾਂ ਹੋਣ ਦੇਣਾ ਚਾਹੀਦਾ ਹੈ। ਘਰਾਂ ’ਚ ਕੂਲਰ, ਟਾਇਰਾਂ, ਗਮਲਿਆਂ ਜਾਂ ਖਾਲੀ ਪਏ ਬਰਤਨਾਂ ਵਿਚ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ। ਸਾਨੂੰ ਸੌਣ ਸਮੇਂ ਮੱਛਰਦਾਨੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ ਨੇ ਆਏ ਹੋਏ ਡਾਕਟਰੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਉਨ੍ਹਾਂ ਦੀਆਂ ਗੱਲਾਂ ਧਿਆਨ ਨਾਲ ਸੁਣਨ ਤੇ ਗੱਲਾਂ ’ਤੇ ਅਮਲ ਕਰਨ ਲਈ ਕਿਹਾ। ਇਸ ਮੌਕੇ ਧਾਰਮਿਕ ਵਿਸ਼ੇ ਦੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।