ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਕਲੇਅ ਇੰਡੀਆ ਸਕੂਲ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Publish Date: Sat, 22 Nov 2025 06:24 PM (IST)
Updated Date: Sat, 22 Nov 2025 06:25 PM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਸੰਗਤ ਕੈਂਚੀਆਂ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸਬੰਧਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਦੀ ਸੁਰੂਆਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਿਤ ਸ਼ਬਦ ਗਾਇਨ ਨਾਲ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਗੁਰੂ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਵਿਤਾ ਅਤੇ ਗੀਤ ਪੇਸ਼ ਕਰ ਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਭਾਸ਼ਣ ਦਿੱਤਾ। ਸਕੂਲ ਦੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਪਤਾ ਲੱਗ ਸਕੇ ਕਿ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਿਸ ਤਰ੍ਹਾਂ ਮਨੁੱਖਤਾ ਅਤੇ ਧਰਮ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਵਿਦਿਆਰਥੀਆਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਵਰਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਦੂਜਿਆਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਆਪਸ ਵਿੱਚ ਪਿਆਰ ਮਿਲਵਰਤਨ ਨਾਲ ਰਹਿਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਸਕੂਲ ਦੇ ਅਧਿਆਪਕ ਹਾਜ਼ਰ ਸਨ।