ਬਲਤੇਜ ਪੰਨੂ ਦੀਆਂ ਪੰਜਾਬ ਤੇ ਪਾਰਟੀ ਪ੍ਰਤੀ ਸੇਵਾਵਾਂ ਸ਼ਲਾਘਾਯੋਗ : ਜਤਿੰਦਰ ਭੱਲਾ
ਬਲਤੇਜ ਪੰਨੂ ਦੀਆਂ ਪੰਜਾਬ ਅਤੇ ਪਾਰਟੀ ਪ੍ਰਤੀ ਸੇਵਾਵਾਂ ਸਲਾਂਘਾਯੋਗ-ਜਤਿੰਦਰ ਭੱਲਾ
Publish Date: Sat, 22 Nov 2025 06:31 PM (IST)
Updated Date: Sat, 22 Nov 2025 06:34 PM (IST)

- ਆਪ ਦੇ ਸੰਗਠਨ ’ਚ ਇਸੇ ਕਰ ਕੇ ਦਿੱਤੀਆਂ ਅਹਿਮ ਜ਼ਿੰਮੇਵਾਰੀਆਂ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਆਪ ਆਗੂ ਬਲਤੇਜ ਪੰਨੂ ਦੀਆਂ ਪੰਜਾਬ ਅਤੇ ਆਮ ਆਦਮੀ ਪਾਰਟੀ ਪ੍ਰਤੀ ਸੇਵਾਵਾਂ ਸ਼ਲਾਘਾਯੋਗ ਹਨ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਬਲਤੇਜ ਪੰਨੂ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਪ੍ਰਤੀ ਨਿਵਾਈਆਂ ਕਰ ਕੇ ਹੀ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਬਲਤੇਜ ਪੰਨੂ ਨੂੰ ਆਮ ਆਦਮੀ ਪਾਰਟੀ ਦਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਨਿਯੁਕਤ ਕਰਨ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਭੱਲਾ ਨੇ ਕਿਹਾ ਕਿ ਪੰਨੂ ਨੇ ਹਮੇਸ਼ਾ ਪੰਜਾਬ ਪੰਜਾਬੀਅਤ ਨੂੰ ਪਹਿਲ ਦਿੱਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਰੋਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਨੂ ਸੂਬੇ ਦੇ ਇੱਕ ਅਜਿਹੇ ਆਗੂ ਹਨ, ਜਿਨ੍ਹਾਂ ਨੂੰ ਹਮੇਸ਼ਾ ਪੰਜਾਬ ਦੀ ਚਿੰਤਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਸਵਾਗਤ ਕਰਦਿਆਂ ਭੱਲਾ ਨੇ ਕਿਹਾ ਕਿ ਹਰ ਪੰਜਾਬੀ ਚਾਹੁੰਦਾ ਹੈ ਕਿ ਸੂਬਾ ਮੁੜ ਵਿਕਾਸ ਅਤੇ ਤਰੱਕੀ ਦੀਆਂ ਲੀਹਾਂ ਨੂੰ ਸਰ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਿਆਂਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਖੁਸ਼ ਹਨ, ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਲਗਾਤਾਰ ਲੰਬਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਇਮਾਨਦਾਰ ਅਤੇ ਵਫਾਦਾਰ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਅੱਗੇ ਲਿਆਂਦਾ ਹੈ। ਬਲਤੇਜ ਪੰਨੂ ਇਕ ਅਜਿਹੇ ਹੀ ਪੰਜਾਬ ਪ੍ਰਸਤ ਆਗੂ ਹਨ ਅਤੇ ਉਨ੍ਹਾਂ ਹਮੇਸ਼ਾ ਪਾਰਟੀ ਨਾਲ ਵਫਾਦਾਰੀ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ, ਜਿਸ ਸਦਕਾ ਹੀ ਆਮ ਆਦਮੀ ਪਾਰਟੀ ਦੇ ਹਾਈ ਕਮਾਂਡ ਨੇ ਬਲਤੇਜ ਪੰਨੂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਨੂ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਪਹਿਲਾਂ ਦੀ ਤਰ੍ਹਾਂ ਪੂਰੀ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਨੂੰ ਹੋਰ ਚੜ੍ਹਦੀ ਕਲਾ ਵੱਲ ਲੈ ਕੇ ਜਾਣਗੇ।