ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਚਾਰ ਖਿਲਾਫ ਕੇਸ ਦਰਜ
Publish Date: Sat, 06 Dec 2025 04:18 PM (IST)
Updated Date: Sat, 06 Dec 2025 04:21 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਥਾਣਾ ਭਗਤਾ ਭਾਈ ਕਾ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਪ੍ਰਾਪਤੀ ਜਾਣਕਾਰੀਆਂ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਧਰਮਪ੍ਰੀਤ ਸਿੰਘ ਵਾਸੀ ਹਾਕਮ ਸਿੰਘ ਵਾਲਿਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਭਰਾ ਜਸਪ੍ਰੀਤ ਸਿੰਘ, ਰਾਜਵਿੰਦਰ ਸਿੰਘ ਵਾਸੀਆਨ ਪਿੰਡ ਭੋਡੀਪੁਰਾ ਅਤੇ ਅਰਸ਼ਦੀਪ ਸਿੰਘ ਵਾਸੀ ਹਾਕਮ ਸਿੰਘ ਵਾਲਾ ਨੇ ਉਸ ਦੀ ਅਤੇ ਉਸਦੇ ਦੋਸਤ ਹਰਪ੍ਰੀਤ ਸਿੰਘ ਦੀ ਕੁੱਟਮਾਰ ਕੀਤੀ। ਥਾਣਾ ਭਗਤਾ ਭਾਈਕਾ ਦੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।