ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਏਡਜ਼ ਦੀ ਬਿਮਾਰੀ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਏਡਜ਼ ਦੀ ਬਿਮਾਰੀ ਸਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Publish Date: Sat, 06 Dec 2025 04:35 PM (IST)
Updated Date: Sat, 06 Dec 2025 04:36 PM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਜ਼ਿਲ੍ਹਾ ਬਠਿੰਡਾ ਦੇ ਪਿੰਡ ਘੁੱਦਾ ਵਿਖੇ ਚੱਲ ਰਹੇ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਏਡਜ਼ ਸਬੰਧੀ ਜਾਗਰੂਕ ਕਰਨ ਅਤੇ ਇਸ ਤੋਂ ਬਚਣ ਬਾਰੇ ਰੈਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ: ਗਗਨਜੋਤ ਕੌਰ ਵੱਲੋਂ ਪ੍ਰਿੰਸੀਪਲ ਪ੍ਰੋ. ਕਮਲਜੀਤ ਸਿੰਘ ਦੀ ਸਰਪ੍ਰਸਤੀ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਾਰਮ ਦੀ ਸੁਰੂਆਤ ਇਕ ਰੈਲੀ ਤੋਂ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਰੈਲੀ ਉਪਰੰਤ ਇਕ ਵਿਸ਼ੇਸ਼ ਲੈਕਚਰ ਦਾ ਕਰਵਾਇਆ ਗਿਆ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਦਿਸ਼ਾ ਪ੍ਰੋਜੈਕਟ ਦੇ ਪ੍ਰੋਗਰਾਮ ਮੈਨੇਜਰ ਮੈਡਮ ਪ੍ਰਭਜੋਤ ਕੌਰ, ਡੀਐਸਡੀਓ. ਮੈਡਮ ਸੋਨਿਕਾ ਰਾਣੀ ਅਤੇ ਐਸਐਸਕੇ ਆਊਟਰੀਚ ਵਰਕਰ ਮੈਡਮ ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਏਡਜ਼ ਤੋਂ ਰੋਕਥਾਮ ਲਈ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲ ਘੁੱਦਾ ਦੇ ਆਈਸੀਟੀਸੀ ਕੌਂਸਲਰ ਸੰਦੀਪ ਕੁਮਾਰ ਨੇ ਵੀ ਐਚਆਈਵੀ. ਅਤੇ ਏਡਜ਼ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਡਜ਼ ਖਤਰਨਾਕ ਅਤੇ ਲਾਇਲਾਜ ਬਿਮਾਰੀ ਹੈ, ਜਿਹੜੀ ਕਿ ਦੂਸ਼ਿਤ ਸਰਿੰਜਾਂ, ਦੂਸਿਤ ਖੂਨ ਤਬਾਦਲੇ, ਟੈਂਟੂ ਬਣਵਾਉਣ ਸਮੇਂ ਸੂਈ ਨਾ ਬਦਲਣ ਅਤੇ ਅਸੁਰੱਖਿਆ ਯੋਨ ਸੰਬੰਧਾਂ ਕਾਰਨ ਫੈਲਦੀ ਹੈ। ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਹੀ ਸਮੇਂ ਇਸ ਬਿਮਾਰੀ ਬਾਰੇ ਪਤਾ ਲੱਗ ਜਾਂਦਾ ਹੈ ਤਾਂ ਦਵਾਈਆ ਦੀ ਮਦਦ ਨਾਲ ਇਸਦੇ ਵਾਇਰਸ ਨੂੰ ਕਮਜ਼ੋਰ ਕੀਤਾ ਜਾ ਸਕਦਾ ਹੈ ਅਤੇ ਵਿਆਕਤੀ ਦੀ ਉਮਰ ਵੱਧ ਸਕਦੀ ਹੈ। ਇਸ ਮੌਕੇ ਕਾਲਜ ਵਿੱਚ ਚੱਲ ਰਹੇ ਰੈਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਗਗਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਨਸਿਆਂ ਆਦਿ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਏਨ੍ਹਾਂ ਨਾਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰਨ ਹਿੱਤ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਵਿੱਚ ਉਨ੍ਹਾਂ ਵੱਲੋਂ ਆਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿਚ ਮਨਜੀਤ ਪਾਲ, ਮੈਡਮ ਮੋਨਿਕਾ ਗੋਇਲ ਅਸਿਸਟੈਂਟ ਪ੍ਰੋਫੈਸਰ ਕੰਪਿਊਟਰ ਸਾਇੰਸ, ਕੁਲਦੀਪ ਕੁਮਾਰ ਅਤੇ ਹੋਰ ਸਟਾਫ ਮੈਬਰ ਹਾਜ਼ਰ ਸਨ।