ਕਾਲਜ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਮੱਲਾਂ ਮਾਰੀਆਂ
ਕਾਲਜ ਦੇ ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਮੱਲਾਂ ਮਾਰੀਆਂ
Publish Date: Sat, 06 Dec 2025 04:44 PM (IST)
Updated Date: Sat, 06 Dec 2025 04:45 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਡੀਏਵੀ ਕਾਲਜ ਬਠਿੰਡਾ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਦੇ (ਸਮੈਸਟਰ ਦੂਜਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਵਧੀਆ ਨਤੀਜੇ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਕਾਲਜ ਦੀਆਂ ਵਿਦਿਆਰਥਣਾਂ ਸਾਕਸ਼ੀ ਨੇ ਪਹਿਲਾ ਸਥਾਨ, ਪੂਜਾ ਨੇ ਦੂਜਾ ਸਥਾਨ ਅਤੇ ਜੰਨਤ, ਜੈਸਮੀਨ, ਖੁਸ਼ਬੂ ਅਤੇ ਨਿਸ਼ਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਇਸ ਸਫਲਤਾ ਨੂੰ ਪ੍ਰਾਪਤ ਕਰਨ ਵਿਚ ਸ਼ਾਨਦਾਰ ਮਾਰਗਦਰਸ਼ਨ ਲਈ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਗਣਿਤ ਵਿਭਾਗ ਦੇ ਮੁਖੀ, ਪ੍ਰੋਫੈਸਰ ਅਤੁਲ ਸਿੰਗਲਾ ਅਤੇ ਸਟਾਫ਼ ਮੈਂਬਰਾਂ ਦੀ ਵਿਦਿਆਰਥੀਆਂ ਨੂੰ ਮਿਹਨਤ ਕਰਵਾਉਣ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।