ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ
ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ, 27 ਨੰਬਰ ਵਾਰਡ ਦੇ ਲੋਕਾਂ ਵੱਲੋਂ ਭਰਵਾਂ ਸਮਰਥਨ
Publish Date: Wed, 07 Jan 2026 06:10 PM (IST)
Updated Date: Thu, 08 Jan 2026 04:06 AM (IST)

-27 ਨੰਬਰ ਵਾਰਡ ਦੇ ਲੋਕਾਂ ਨੇ ਦਿੱਤਾ ਭਰਵਾਂ ਸਮਰਥਨ, ਕਾਰਪੋਰੇਸ਼ਨ ਚੋਣਾਂ ਤੇ ਬੂਥ ਪੱਧਰ ’ਤੇ ਪਾਰਟੀ ਮਜ਼ਬੂਤ ਕਰਨ ਲਈ ਵਿਚਾਰਾਂ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਪਾਰਟੀ ਦੀ ਮੀਟਿੰਗ ਉਧਮ ਸਿੰਘ ਨਗਰ ਵਿਖੇ ਕੀਤੀ ਗਈ, ਜਿਸ ਵਿਚ 27 ਨੰਬਰ ਵਾਰਡ ਦੇ ਸਮੂਹ ਪਤਵੰਤੇ ਲੋਕਾਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ।ਮੀਟਿੰਗ ਦੌਰਾਨ ਆਉਣ ਵਾਲੀਆਂ ਕਾਰਪੋਰੇਸ਼ਨ ਚੋਣਾਂ ਸਬੰਧੀ ਰਣਨੀਤੀ ਅਤੇ ਪਾਰਟੀ ਨੂੰ ਬੂਥ ਵਾਈਜ਼ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਬਲਤੇਜ ਸਿੰਘ ਦੀ ਅਗਵਾਈ ਹੇਠ ਉਮੀਦਵਾਰ ਦੀ ਚੋਣ ਕਰਕੇ ਆਉਣ ਵਾਲੀ ਚੋਣ ਰਣਨੀਤੀ ਤੈਅ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਬੁਲਾਰੇ ਅਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਗਿੱਲਪੱਤੀ ਨੇ ਕਿਹਾ ਕਿ ਬਠਿੰਡਾ ਨਿਵਾਸੀਆਂ ਨੇ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਦੇਖ-ਪਰਖ ਲਿਆ ਹੈ, ਇਸ ਲਈ ਇਸ ਵਾਰ ਵੋਟਾਂ ਦਾ ਇਸਤੇਮਾਲ ਸੋਚ-ਵਿਚਾਰ ਨਾਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਪੰਜ ਸਾਲਾਂ ਲਈ ਲੋਕਾਂ ਦੀ ਆਵਾਜ਼ ਬਣ ਕੇ ਲੜਨ ਵਾਲੇ ਨੁਮਾਇੰਦੇ ਚੁਣੇ ਜਾ ਸਕਣ। ਉਨ੍ਹਾਂ ਅਪੀਲ ਕੀਤੀ ਕਿ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾਡ਼ ਕਰਕੇ ਸਿਰਫ਼ ਸੱਤਾ ਹਾਸਲ ਕਰਨ ਵਾਲਿਆਂ ਤੋਂ ਦੂਰੀ ਬਣਾਈ ਜਾਵੇ ਅਤੇ ਚੰਗੀ, ਮਨੁੱਖਤਾਵਾਦੀ ਸੋਚ ਵਾਲੇ ਉਮੀਦਵਾਰਾਂ ਨੂੰ ਜਿਤਾਇਆ ਜਾਵੇ। ਉਨ੍ਹਾਂ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਜੀ ਆਇਆਂ ਕਹਿੰਦਿਆਂ ਪਾਰਟੀ ਵਿਚ ਉਚਿਤ ਸਨਮਾਨ ਦੇਣ ਦਾ ਵੀ ਐਲਾਨ ਕੀਤਾ। ਮੀਟਿੰਗ ਵਿਚ ਸੁਖਮਨਦੀਪ ਸਿੰਘ ਸਿੱਧੂ (ਦਿਹਾਤੀ ਜ਼ਿਲ੍ਹਾ ਪ੍ਰਧਾਨ), ਬਿਕਰਮ ਸਿੰਘ ਧਿੰਗੜ (ਸਰਕਲ ਜਥੇਦਾਰ), ਰਾਜਵਿੰਦਰ ਸਿੰਘ (ਸੀਨੀਅਰ ਮੀਤ ਪ੍ਰਧਾਨ), ਗੁਰਸੇਵਕ ਸਿੰਘ ਚਹਿਲ, ਰਮਨਦੀਪ ਸਿੰਘ, ਬਲਤੇਜ ਸਿੰਘ ਟਿਵਾਣਾ (ਸਾਰੇ ਸਰਕਲ ਜਥੇਦਾਰ), ਦੀਵਾਨ ਸਿੰਘ ਡਿੱਖ, ਕਿਰਪਾਲ ਸਿੰਘ, ਗੁਰਜੰਟ ਸਿੰਘ ਬਹਿਮਣ ਦੀਵਾਨਾ, ਕੁਲਬੀਰ ਸਿੰਘ ਬਰਾੜ, ਕਰਨਲ ਰਜਿੰਦਰ ਸਿੰਘ, ਬਰਜਿੰਦਰ ਸਿੰਘ ਮਾਨ, ਰਾਜਪਾਲ ਸਿੰਘ ਸਿੱਧੂ, ਗੁਰਮੇਲ ਸਿੰਘ, ਜਿਲੇਦਾਰ ਅਜਮੇਰ ਸਿੰਘ, ਦੇਵ ਸਿੰਘ, ਸਪੂਰਨ ਸਿੰਘ, ਗੁਰਚਰਨ ਸਿੰਘ, ਨਿਰਮਲਪਰੀਤ ਸਿੰਘ, ਅਜੈਬ ਸਿੰਘ ਆਦਿ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।