ਘਰ ’ਚ ਵੜ ਕੇ ਕੁੱਟਮਾਰ, ਛੇ ਖ਼ਿਲਾਫ਼ ਕੇਸ ਦਰਜ
ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ, ਛੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
Publish Date: Sat, 17 Jan 2026 04:42 PM (IST)
Updated Date: Sun, 18 Jan 2026 04:19 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੁਰਾਣੀ ਰੰਜਿਸ਼ ਕਾਰਨ ਛੇ ਵਿਅਕਤੀਆਂ ਵੱਲੋਂ ਇਕ ਪਰਿਵਾਰ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਭਗਤਾ ਭਾਈਕਾ ਪੁਲਿਸ ਨੇ ਪੀੜਤ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਪਰਮਜੀਤ ਸਿੰਘ ਵਾਸੀ ਪਿੰਡ ਗੁਮਟੀ ਕਲਾਂ ਨੇ ਦੱਸਿਆ ਕਿ ਉਸਦਾ ਪਿੰਡ ਦੇ ਹੀ ਕਾਲਾ ਸਿੰਘ, ਗਗਨਦੀਪ ਸਿੰਘ, ਹਰਮਨ ਸਿੰਘ, ਅਮ੍ਰਿਤਪਾਲ ਸਿੰਘ, ਸਵਰਨ ਸਿੰਘ ਤੇ ਦੀਪਾ ਸਿੰਘ ਨਾਲ ਪੁਰਾਣਾ ਵਿਵਾਦ ਚੱਲ ਰਿਹਾ ਸੀ। ਇਸ ਰੰਜਿਸ਼ ਕਾਰਨ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਉਸਦੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਗਾਲ੍ਹਾਂ ਕੱਢੀਆਂ ਤੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ, ਜਿਸ ਦੌਰਾਨ ਉਹ ਜ਼ਖ਼ਮੀ ਹੋ ਗਏ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।