ਨਸ਼ੀਲੇ ਪਦਾਰਥਾਂ ਸਮੇਤ ਦਸ ਵਿਅਕਤੀ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਦਸ ਵਿਅਕਤੀ ਗ੍ਰਿਫਤਾਰ
Publish Date: Thu, 22 Jan 2026 05:11 PM (IST)
Updated Date: Thu, 22 Jan 2026 05:12 PM (IST)

- 58.50 ਗ੍ਰਾਮ ਹੈਰੋਇਨ 105 ਕੈਪਸੂਲ ਬਰਾਮਦ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦਸ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 58.50 ਗ੍ਰਾਮ ਹੈਰੋਇਨ ਅਤੇ 105 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਸਿਵਲ ਹਸਪਤਾਲ ਨੇੜੇ ਇਕ ਔਰਤ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮ ਔਰਤ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸਿਮਰਪਾਲ ਕੌਰ ਵਾਸੀ ਪਿੰਡ ਸੰਗਤ ਕਲਾਂ ਵਜੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਨਗਰ ਨਿਗਮ ਦਫਤਰ ਨੇੜੇ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਆਕਾਸ਼ਦੀਪ ਸਿੰਘ ਵਾਸੀ ਭਾਈ ਮਤੀ ਦਾਸ ਨਗਰ ਬਠਿੰਡਾ ਵਜੋਂ ਹੋਈ ਹੈ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਵੀ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸ਼ਗਨਪ੍ਰੀਤ ਸਿੰਘ ਵਾਸੀ ਪਿੰਡ ਲੰਬੀ ਅਤੇ ਸਿਕੰਦਰ ਸਿੰਘ ਵਾਸੀ ਪਿੰਡ ਪੰਜਾਬਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਪੁਲਿਸ ਨੇ ਲਾਲ ਸਿੰਘ ਬਸਤੀ ਵਿੱਚੋਂ ਕਾਬੂ ਕੀਤਾ ਹੈ। ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਭੁੱਚੋ ਕਲਾਂ ਵਿੱਚ ਛਾਪੇਮਾਰੀ ਕਰਦਿਆਂ ਲਵਪ੍ਰੀਤ ਸਿੰਘ ਵਾਸੀ ਭੁੱਚੋ ਕਲਾਂ ਨੂੰ 9 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦੋਂਕਿ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਜੋਧਪੁਰ ਰੋਮਾਣਾ ਤੋਂ ਸੰਦੀਪ ਸਿੰਘ ਵਾਸੀ ਪਿੰਡ ਸਿੱਖ ਵਾਲਾ ਨੂੰ 75 ਕੈਪਸੂਲਾਂ ਸਮੇਤ ਫੜਿਆ ਹੈ। ਇਸੇ ਥਾਣੇ ਦੀ ਪੁਲਿਸ ਨੇ ਬਠਿੰਡਾ ਮਲੋਟ ਰੋਡ ’ਤੇ ਪਿੰਡ ਬੱਲੂਆਣਾ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਪ੍ਰਿਤਪਾਲ ਸਿੰਘ ਵਾਸੀ ਪਿੰਡ ਸਰਦਾਰਗੜ੍ਹ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਨਥਾਣਾ ਦੀ ਪੁਲਿਸ ਨੇ ਪਿੰਡ ਪੂਹਲਾ ਵਿੱਚ ਛਾਪੇਮਾਰੀ ਕਰਦਿਆਂ ਸੁਖਜੀਤ ਸਿੰਘ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ, ਜਦੋਂਕਿ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਦਿਆਲਪੁਰਾ ਭਾਈ ਕਾ ਵਿੱਚ ਛਾਪੇਮਾਰੀ ਕਰਦਿਆਂ ਪਵਨਪ੍ਰੀਤ ਸਿੰਘ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਜਰਨੈਲ ਸਿੰਘ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ।