ਮਿਡ-ਡੇ-ਮੀਲ ਵਰਕਰਾਂ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
ਮਿਡ ਡੇ ਮੀਲ ਵਰਕਰਾਂ ਨੇ ਮੁੱਖ ਮੰਤਰੀ ਨੂੰ
Publish Date: Thu, 12 Feb 2026 07:03 PM (IST)
Updated Date: Thu, 12 Feb 2026 07:06 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਮਿਡ-ਡੇ-ਮੀਲ ਵਰਕਰ ਯੂਨੀਅਨ ਬਲਾਕ ਭਗਤਾ ਭਾਈ ਵੱਲੋਂ ਨਾਇਬ ਤਹਿਸੀਲਦਾਰ ਭਗਤਾ ਭਾਈ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਆਖਿਆ ਕਿ ਮਿਡ-ਡੇ-ਮੀਲ ਵਰਕਰ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਜਿਸ ਕਰ ਕੇ ਉਨ੍ਹਾਂ ਨੂੰ ਸੰਘਰਸ਼ਾਂ ਦੇ ਰਾਹ ਪੈਣਾ ਪਿਆ ਹੈ। ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਰਕਾਰੀ ਮੁਲਜ਼ਮਾਂ ਦੀ ਸੂਚੀ ਵਿਚ ਸ਼ਾਮਲ ਕਰਦਿਆਂ ਪੱਕਿਆਂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘੱਟ ਤਨਖਾਹ ਕਾਰਨ ਵਰਕਰਾਂ ਨੂੰ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਮੁਸ਼ਕਿਲ ਹੋ ਗਿਆ ਹੈ। ਇਸ ਲਈ ਤਨਖਾਹਾਂ ਵਿਚ ਵਾਧਾ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਡਾਕਟਰੀ ਸਹੂਲਤਾਂ ਵਿੱਚ ਵਾਧਾ ਕਰਦਿਆਂ ਵੀਹ ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਨਾ ਕੀਤੀਆਂ ਤਾਂ ਉਨ੍ਹਾਂ ਨੂੰ ਮਜਬੂਰਨ ਸੰਘਰਸ਼ ਕਰਨਾ ਪਵੇਗਾ। ਇਸ ਮੌਕੇ ਮਨਜੀਤ ਕੌਰ ਭਗਤਾ, ਹਰਪ੍ਰੀਤ ਕੌਰ, ਕਰਮਜੀਤ ਕੌਰ, ਰੁਪਿੰਦਰ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ, ਸੁਖਪਾਲ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਜਸਵਿੰਦਰ ਕੌਰ, ਸੁਖਦੇਵ ਕੌਰ, ਗੁਰਮੇਲ ਕੌਰ, ਕੁਲਦੀਪ ਕੌਰ, ਸੁਖਪ੍ਰੀਤ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।