ਆਕਸਫ਼ੋਰਡ ਦੇ ਸੁਖਬੀਰ ਨੇ ਖੇਡਾਂ ’ਚ ਕੀਤਾ ਚੰਗਾ ਪ੍ਰਦਰਸ਼ਨ
ਆਕਸਫ਼ੋਰਡ ਦੇ ਸੁਖਬੀਰ ਨੇ ਸਟੇਟ ਪੱਧਰੀ
Publish Date: Thu, 19 Feb 2026 08:01 PM (IST)
Updated Date: Thu, 19 Feb 2026 08:03 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਦਿ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈਕਾ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੋਹਰੀ ਹਨ। ਜਿੱਥੇ ਇਹ ਵਿੱਦਿਅਕ ਖੇਤਰ ਦੇ ਚਮਕਦੇ ਸਿਤਾਰੇ ਹਨ, ਉੱਥੇ ਇਹ ਖੇਡ ਜਗਤ ਵਿੱਚ ਵੀ ਧਰੂ-ਤਾਰੇ ਵਾਂਗ ਚਮਕਦੇ ਹਨ। ਪਿਛਲੇ ਦਿਨੀ ਪੰਜਾਬ ਸਕੂਲ ਪ੍ਰਾਇਮਰੀ ਖੇਡਾਂ’ ਅੰਡਰ-11 ਫੁੱਟਬਾਲ ਦੇ ਰਾਜ-ਪੱਧਰ ਦੇ ਮੁਕਾਬਲੇ ਪਿੰਡ ਨਾਰੰਗਵਾਲ ਵਿਖੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਠਿੰਡਾ ਜ਼ੋਨ ਦੀ ਟੀਮ ਨੇ ਸੈਮੀਫਾਈਨਲ ਵਿੱਚ ਲੁਧਿਆਣਾ ਦੀ ਟੀਮ ਨੂੰ ਹਰਾ ਕੇ ਅਤੇ ਫਾਈਨਲ ਵਿੱਚ ਪਟਿਆਲਾ ਦੀ ਟੀਮ ਨੂੰ ਮਾਤ ਦੇ ਕੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ। ਰਾਜ-ਪੱਧਰ ਮੁਕਾਬਲੇ ਵਿਚ ਜੇਤੂ ਹੋਣ ਦਾ ਮਾਣ ਆਪਣੀ ਝੋਲੀ ਪਾਇਆ। ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਕਸਫ਼ੋਰਡ ਸੰਸਥਾ ਦਾ ਪੰਜਵੀਂ ਜਮਾਤ ਦਾ ਵਿਦਿਆਰਥੀ ਸੁਖਬੀਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਡੋਡ ਵੀ ਇਸ ਟੀਮ ਦਾ ਮੁੱਖ ਖਿਡਾਰੀ ਸੀ। ਬਠਿੰਡਾ ਜ਼ੋਨ ਵੱਲੋਂ ਖੇਡੇ ਸੁਖਬੀਰ ਸਿੰਘ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੀ ਆਪਣੀ ਖੇਡ-ਕਲਾ ਦਾ ਲੋਹਾ ਮਨਵਾਇਆ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਸੁਖਬੀਰ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ਦੇ ਫੁੱਟਬਾਲ ਕੋਚ ਵੀ ਇਸ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕਿ ਹਰ ਵਿਦਿਆਰਥੀ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਪੜ੍ਹਾਈ ਤੋਂ ਥੱਕੇ ਦਿਮਾਗ ਨੂੰ ਤਾਜ਼ਗੀ ਬਖ਼ਸ਼ਦੀਆਂ ਹਨ, ਜਿਸ ਕਰ ਕੇ ਪੜ੍ਹਾਈ ਵਿਚ ਵਧੇਰੇ ਲਗਨ ਵੱਧਦੀ ਹੈ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਸਰਪੰਚ ਵਿੱਤ ਸਕੱਤਰ ਨੇ ਵੀ ਬਠਿੰਡਾ ਜ਼ੋਨ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ। ਇਸ ਸਮੇਂ ਸਕੂਲ ਦੇ ਸਾਰੇ ਅਧਿਆਪਕ ਅਤੇ ਕੋਆਰਡੀਨੇਟਰਜ਼ ਆਦਿ ਮੌਜੂਦ ਸਨ।